ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮਾਨਸਾ ''ਚ ਲਹਿਰਾਇਆ ਕੌਮੀ ਝੰਡਾ

Thursday, Aug 15, 2024 - 01:41 PM (IST)

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮਾਨਸਾ ''ਚ ਲਹਿਰਾਇਆ ਕੌਮੀ ਝੰਡਾ

ਮਾਨਸਾ : 78ਵੇਂ ਸੁਤੰਤਰਤਾ ਦਿਵਸ ਮੌਕੇ ਮਾਨਸਾ ਵਿਚ ਜ਼ਿਲ੍ਹਾ ਪੱਧਰੀ ਸੁਤੰਤਰਤਾ ਸਮਾਗਮ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿਭਾਈ। ਇਸ ਦੌਰਾਨ ਜਨਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਅਸੀਂ ਉਨ੍ਹਾਂ ਵਲੋਂ ਦਰਸਾਏ ਮਾਰਗ 'ਤੇ ਚੱਲੀਏ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਚ ਲਹਿਰਾਇਆ ਝੰਡਾ, ਪੰਜਾਬੀਆਂ ਦੇ ਨਾਂ ਦਿੱਤਾ ਸੰਦੇਸ਼


author

Gurminder Singh

Content Editor

Related News