ਜੌੜਾਮਾਜਰਾ ਨੇ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ

11/07/2023 6:52:55 PM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਦੀ ਰਹੇਗੀ। ਇੱਥੋਂ ਦੇ ਸੈਕਟਰ-3 ਸਥਿਤ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ ਤੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨ ਉਪਰੰਤ ਰੱਖਿਆ ਸੇਵਾਵਾਂ ਭਲਾਈ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਦੇਖਭਾਲ ਅਤੇ ਸਮਾਜ ’ਚ ਉਨ੍ਹਾਂ ਦਾ ਚੰਗਾ ਜੀਵਨ ਬਤੀਤ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਰਕਾਰ ਨੇ ਸਰੀਰਕ ਤੌਰ ’ਤੇ ਨਕਾਰਾ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਧਾਉਣ ਦਾ ਵੀ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਮੁਤਾਬਕ ਸਰੀਰਕ ਤੌਰ ’ਤੇ 76 ਫ਼ੀਸਦੀ ਤੋਂ 100 ਫ਼ੀਸਦੀ ਤੱਕ ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ 51 ਫ਼ੀਸਦੀ ਤੋਂ 75 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੁੱਗਣੀ ਕਰਕੇ 10 ਲੱਖ ਤੋਂ ਵਧਾ ਕੇ 20 ਲੱਖ ਅਤੇ 25 ਫ਼ੀਸਦੀ ਤੋਂ 50 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 5 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪਟੀਸ਼ਨ ’ਤੇ ਹਾਈ ਕੋਰਟ ਨੇ ਦਿੱਤੇ ਹੁਕਮ, ਆਰਕੀਟੈਕਟ ਕਾਲਜ ਦੇ ਪ੍ਰਿੰਸੀਪਲ ਨਿਰਧਾਰਤ ਕਰਨਗੇ ਕਿ ਕਿੱਥੇ ਬੈਠਣਗੇ ਵਕੀਲ

ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ’ਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਨਾਲ 83 ਲਾਭਪਾਤਰੀਆਂ ਦੀ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਅਧੀਨ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫ਼ੌਜ ’ਚ ਸੇਵਾ ਨਿਭਾਅ ਚੁੱਕੇ ਹਨ।

PunjabKesari

ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਅਧੀਨ ਲਾਭ ਲੈ ਰਹੇ ਹਨ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਰੱਖਿਆ ਸੇਵਾਵਾਂ ਭਲਾਈ ਮੰਤਰੀ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚੋਂ ਹੁੰਦੀ ਹੋਈ 7 ਦਸੰਬਰ, 2023 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ ਅਤੇ ਇਸ ਰੈਲੀ ਨੂੰ ਰਾਜਪਾਲ ਪੰਜਾਬ ਵੱਲੋਂ ਫਲੈਗ-ਇਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : 15 ਕਰੋੜ ਰੁਪਏ ਦੇ ਕਰਜ਼ੇ ਦਾ ਭੁਗਤਾਨ ਨਾ ਕਰਨ ’ਤੇ ਬੈਂਕ ਨੇ ਕਬਜ਼ੇ ’ਚ ਲਿਆ ਹੋਟਲ, ਹੋਵਗਾ ਨਿਲਾਮ

ਜੌੜਾਮਾਜਰਾ ਨੇ ਕਿਹਾ ਕਿ ਸਾਈਕਲ ਰੈਲੀ ਦਾ ਮੁੱਖ ਉਦੇਸ਼ ਲੋਕਾਂ ’ਚ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ, ਨੌਜਵਾਨਾਂ ਵਿੱਚ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਨ ਸਣੇ ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨਾ, ਸੂਬਾ ਵਾਸੀਆਂ ਨੂੰ ਝੰਡਾ ਦਿਵਸ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਕਰਨਾ ਹੈ। ਚੇਤਨ ਸਿੰਘ ਜੋੜਾਮਾਜਰਾ ਨੇ ਝੰਡਾ ਦਿਵਸ ਫ਼ੰਡ ਵਿੱਚ ਯੋਗਦਾਨ ਪਾਉਣ ਲਈ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਨਵੇਂ ਉਪਰਾਲੇ ਤਹਿਤ ਕਿਊ.ਆਰ ਕੋਡ ਵੀ ਜਾਰੀ ਕੀਤਾ।

PunjabKesari

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਝੰਡਾ ਦਿਵਸ ਫ਼ੰਡ ਵਿੱਚ ਯੋਗਦਾਨ ਦੇਣ ਲਈ ਆਨਲਾਈਨ ਪ੍ਰੀਕ੍ਰਿਆ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਇਸ ਕਿਊ.ਆਰ ਕੋਡ ਰਾਹੀਂ ਹੀ ਯੋਗਦਾਨ ਜਮ੍ਹਾਂ ਕੀਤਾ ਜਾਵੇ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਐੱਨ. ਸੀ. ਸੀ. ਦੇ ਤਿੰਨੋਂ ਵਿੰਗਾਂ ਦੇ ਕੈਡਿਟਾਂ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ।

ਇਹ ਵੀ ਪੜ੍ਹੋ : ਕਦੀ ਚਲਾਉਂਦਾ ਸੀ ਚਾਹ ਦੀ ਦੁਕਾਨ, ਹੁਣ ਸਖ਼ਤ ਮਿਹਨਤ ਨਾਲ ਬਣ ਗਿਆ ਮਿਸਟਰ ਯੂਨੀਵਰਸ    

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News