ਧੁੰਦ ਕਾਰਨ ਬੇਕਾਬੂ ਹੋਈ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Monday, Nov 25, 2019 - 11:31 AM (IST)

ਚੇਤਨਪੁਰਾ (ਨਿਰਵੈਲ) : ਚੇਤਨਪੁਰਾ 'ਚ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਸੋਮਵਾਰ ਸਵੇਰੇ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਜਗਦੇਵ ਕਲਾਂ ਨੇੜੇ ਧੁੰਦ ਕਾਰਨ ਬੇਕਾਬੂ ਹੋਈ ਬੱਸ ਮੋਟਰਸਾਈਕਲ ਨਾਲ ਟਕਰਾਅ ਗਈ, ਜਿਸ ਕਾਰਨ ਅਜੇਪਾਲ ਸਿੰਘ (23) ਵਾਸੀ ਕੋਟਲੀ ਸੱਕਿਆਂ ਵਾਲੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਲਖਬੀਰ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਤੇ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ।