ਛੇਹਰਟਾ ਧਾਗੇ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਡਿੱਗੀ ਛੱਤ, ਹੋਇਆ ਲੱਖਾਂ ਦਾ ਨੁਕਸਾਨ

Monday, May 17, 2021 - 02:33 PM (IST)

ਛੇਹਰਟਾ ਧਾਗੇ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਡਿੱਗੀ ਛੱਤ, ਹੋਇਆ ਲੱਖਾਂ ਦਾ ਨੁਕਸਾਨ

ਅੰਮ੍ਰਿਤਸਰ (ਰਮਨ) - ਛੇਹਰਟਾ ਸਥਿਤ ਪ੍ਰੀਤ ਵਿਹਾਰ ’ਚ ਧਾਗੇ ਦੇ ਲੋਟਸ ਨੇਟਸ ਪ੍ਰਾਈਵੇਟ ਲਿਮਟਿਡ ਦੇ ਗੋਦਾਮ ’ਚ ਭਿਆਨਕ ਅੱਗ ਲੱਗਣ ਨਾਲ ਕਾਫ਼ੀ ਨੁਕਸਾਨ ਹੋ ਗਿਆ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ। ਸੂਚਨਾ ਮਿਲਣ ’ਤੇ ਨਗਰ ਨਿਗਮ ਅਤੇ ਢਾਬ ਬਸਤੀ ਰਾਮ ਸੇਵਾ ਸੋਸਾਇਟੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਅੱਧੇ ਘੰਟੇ ’ਚ ਅੱਗ ’ਤੇ ਕਾਬੂ ਪਾ ਲਿਆ। 

ਪੜ੍ਹੋ ਇਹ ਵੀ ਖਬਰ - ਬਟਾਲਾ ’ਚ ਨਿਹੰਗ ਸਿੰਘਾਂ ਦੀ ਪੁਰਾਣੀ ਰੰਜ਼ਿਸ਼ ਨੇ ਧਾਰਿਆ ਖੂਨੀ ਰੂਪ, ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਤਸਵੀਰਾਂ)

ਘਟਨਾ ਸਥਾਨ ’ਤੇ ਖੰਡਵਾਲਾ ਪੁਲਸ ਚੌਕੀ ਤੋਂ ਏ. ਐੱਸ. ਆਈ. ਬਲਦੇਵ ਸਿੰਘ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਅੱਗ ਲੱਗਣ ਦਾ ਕਾਰਨ ਸ਼ਾਟ-ਸਰਕਟ ਦੱਸਿਆ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਗੋਦਾਮ ਦੀ ਛੱਤ ਡਿੱਗ ਗਈ ਅਤੇ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਹਾਦਸੇ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ਪਤਾ ਲੱਗਾ ਹੈ, ਜਦਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਗੋਦਾਮ ’ਚ ਪੁਰਾਣੀਆਂ ਮਸ਼ੀਨਾਂ ਪਈਆਂ ਸਨ, ਜਿਹਡ਼ੀਆਂ ਸੜ ਕੇ ਸੁਆਹ ਹੋ ਗਈਆਂ।

ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)


author

rajwinder kaur

Content Editor

Related News