ਚਿਕਨ ਕਾਰਨਰ ''ਚ ਸ਼ਰਾਬ ਪੀਣ ਵਾਲਿਆਂ ਖ਼ਿਲਾਫ਼ FIR, ਮਾਲਕ ਤੇ ਗਾਹਕ ਨਾਮਜ਼ਦ
Sunday, Jan 11, 2026 - 02:09 PM (IST)
ਲੁਧਿਆਣਾ (ਅਨਿਲ): ਥਾਣਾ ਪੀ. ਏ. ਯੂ. ਦੀ ਪੁਲਸ ਨੇ ਚਿਕਨ ਕਾਰਨਰ ਦੇ ਅੰਦਰ ਨਾਜਾਇਜ਼ ਤਰੀਕੇ ਨਾਲ ਸ਼ਰਾਬ ਪੀਣ ਵਾਲਿਆਂ ਤੇ ਚਿਕਨ ਕਾਰਨਰ ਦੇ ਮਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਰੂਬਲ ਚਿਕਨ ਕਾਰਨਰ ਦਾ ਮਾਲਕ ਤੇ ਵਿਕਰਾਂਤ ਕੁਮਾਰ, ਮਨੀ ਰਾਜਪੂਤ ਵਜੋਂ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
