ਲੁਧਿਆਣਾ 'ਚ ਬਰਡ ਫਲੂ ਮਗਰੋਂ 31,600 ਮੁਰਗੇ-ਮੁਰਗੀਆਂ ਨੂੰ ਮਾਰ ਕੇ ਦੱਬਿਆ, 7200 ਆਂਡੇ ਕੀਤੇ ਨਸ਼ਟ

Tuesday, May 11, 2021 - 09:41 AM (IST)

ਡੇਹਲੋਂ/ਲੁਧਿਆਣਾ (ਡਾ. ਪ੍ਰਦੀਪ, ਸਲੂਜਾ) : ਕਿਲ੍ਹਾ ਰਾਏਪੁਰ ਸਥਿਤ ਸੂਬਾ ਸਿੰਘ ਪੋਲਟਰੀ ਫਾਰਮ ’ਚ ਮੁਰਗੇ-ਮੁਰਗੀਆਂ ’ਚ ਬਰਡ ਫਲੂ ਪਾਏ ਜਾਣ ਤੋਂ ਬਾਅਦ ਪਸ਼ੂ ਪਾਲਣ ਵਿਭਾਗ ਵੱਲੋਂ ਮੁਰਗੇ-ਮੁਰਗੀਆਂ ਨੂੰ ਮਾਰ ਕੇ ਦੱਬਣ ਦਾ ਆਪਰੇਸ਼ਨ ਰੈਪਿਡ ਰਿਸਪਾਂਸ ਟੀਮਾਂ ਵੱਲੋਂ ਜੰਗੀ ਪੱਧਰ ’ਤੇ ਜਾਰੀ ਹੈ। ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ ਨੇ ਦੱਸਿਆ ਕਿ 24 ਰੈਪਿਡ ਰਿਸਪਾਂਸ ਟੀਮਾਂ ਵੱਲੋਂ ਬਕਾਇਦਾ ਪੀ. ਪੀ. ਈ. ਕਿੱਟਾਂ ਪਾ ਕੇ 12400 ਮੁਰਗੇ-ਮੁਰਗੀਆਂ ਨੂੰ ਮਾਰ ਕੇ ਦੱਬਿਆ ਗਿਆ।

ਇਹ ਵੀ ਪੜ੍ਹੋ : ਲੁਧਿਆਣਾ : ਆਕਸੀਜਨ ਦੀ ਘਾਟ ਕਾਰਨ '5 ਕੋਰੋਨਾ ਮਰੀਜ਼ਾਂ' ਦੀ ਮੌਤ ਦਾ ਅਸਲ ਸੱਚ ਆਇਆ ਸਾਹਮਣੇ

ਉਨ੍ਹਾਂ ਦੱਸਿਆ ਕਿ 14 ਟੀਮਾਂ ਬੀਤੀ ਸਵੇਰੇ ਜਦੋਂ ਕਿ 14 ਟੀਮਾਂ ਨੇ ਬਾਅਦ ਦੁਪਹਿਰ ਇਸ ਕੰਮ ਨੂੰ ਨੇਪਰੇ ਚਾੜ੍ਹਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 31 ਹਜ਼ਾਰ 600 ਮੁਰਗੇ-ਮੁਰਗੀਆਂ ਨੂੰ ਮਾਰ ਕੇ ਦੱਬਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ : 'ਕੋਰੋਨਾ' ਆਫ਼ਤ ਦੌਰਾਨ 'ਬੁੜੈਲ ਜੇਲ੍ਹ' ਦੇ ਕੈਦੀਆਂ ਲਈ ਆਇਆ ਵੱਡਾ ਫ਼ੈਸਲਾ, ਜਾਰੀ ਹੋਏ ਹੁਕਮ

ਡਿਪਟੀ ਡਾਇਰੈਕਟਰ ਡਾ. ਵਾਲੀਆ ਨੇ ਦੱਸਿਆ ਕਿ ਇਸ ਤੋਂ ਇਲਾਵਾ 7200 ਆਂਡਿਆਂ ਨੂੰ ਵੀ ਨਸ਼ਟ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੋਲਟਰੀ ਫਾਰਮ ’ਚ 80 ਹਜ਼ਾਰ ਦੇ ਕਰੀਬ ਮੁਰਗੇ-ਮੁਰਗੀਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


Babita

Content Editor

Related News