ਭ੍ਰਿਸ਼ਟਾਚਾਰ ਨੂੰ ਲੈ ਕੇ ਅਫ਼ਸਰਾਂ ਨੂੰ ਸਿੱਧੀ ਹੋਈ ਪੰਜਾਬ ਸਰਕਾਰ, 26 ਮਾਰਚ ਤੱਕ ਦਿੱਤੀ Deadline
Sunday, Mar 23, 2025 - 07:25 PM (IST)

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ। ਦਰਅਸਲ ਮੁੱਖ ਸਕੱਤਰ ਕੇਪੀ ਸਿਨਹਾ ਪੰਜਾਬ ਨੇ ਸਾਰੇ ਵਿਭਾਗਾਂ ਨੂੰ ਪੱਤਰ ਲਿਖ ਕੇ ਸਾਰੇ ਵਿਭਾਗਾਂ ਤੋਂ ਸਿਵਲ ਸੇਵਾਵਾਂ ਨਾਲ ਸੰਬੰਧਤ ਪੈਂਡਿੰਗ ਅਰਜ਼ੀਆਂ ਦੇ ਵੇਰਵੇ ਮੰਗੇ ਹਨ। ਮੁੱਖ ਸਕੱਤਰ ਨੇ ਕਿਹਾ ਕਿ ਸਿਵਲ ਸੇਵਾ ਅਰਜ਼ੀਆਂ ਨੂੰ ਪੈਂਡਿੰਗ ਰੱਖਣਾ ਭ੍ਰਿਸ਼ਟਾਚਾਰ ਨੂੰ ਉਤਸ਼ਾਹਤ ਕਰਦਾ ਹੈ।
ਇਹ ਵੀ ਪੜ੍ਹੋ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖ਼ਬਰ, ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫ਼ਟ
ਸਾਰੇ ਵਿਭਾਗਾਂ ਨੂੰ 26 ਮਾਰਚ ਸਵੇਰੇ 11 ਵਜੇ ਤੱਕ ਸੰਬੰਧਤ ਜਾਣਕਾਰੀ ਸਾਂਝੀ ਕਰਨੀ ਪਵੇਗੀ। ਅਜਿਹਾ ਨਾ ਕਰਨ ਦੀ ਸੂਰਤ ਵਿਚ ਇਹ ਮੰਨਿਆ ਜਾਵੇਗਾ ਕਿ ਸੰਬੰਧਤ ਅਧਿਕਾਰੀ ਅਤੇ ਸਕੱਤਰ ਆਪਣੇ ਵਿਭਾਗ ਵਿਚ ਭ੍ਰਿਸ਼ਟਾਚਾਰ ਨੂੰ ਉਤਸ਼ਾਹਤ ਕਰ ਰਹੇ ਹਨ।
ਇਹ ਵੀ ਪੜ੍ਹੋ : ਹੱਸਦਾ-ਵੱਸਦਾ ਉੱਜੜਿਆ ਪਰਿਵਾਰ, ਕੰਮ 'ਤੇ ਜਾ ਰਹੇ ਮਾਪਿਆਂ ਦੇ ਜਵਾਨ ਪੁੱਤ ਨਾਲ ਵਾਪਰੀ ਅਣਹੋਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e