ਵੋਟਾਂ ਵਾਲੇ ਦਿਨ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

05/15/2019 7:12:41 PM

ਚੰਡੀਗੜ : ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ. ਕਰੁਣਾ ਰਾਜੂ ਵਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਚੋਣ ਅਫਸਰ-ਕਮ-ਰਿਟਰਨਿੰਗ ਅਫਸਰਾਂ ਨੂੰ ਵੋਟਾਂ ਵਾਲੇ ਦਿਨ (19 ਮਈ, 2019 ਦਿਨ ਐਤਵਾਰ) ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇਨਬਿਨ ਲਾਗੂ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਹਨ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵੋਟਰਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਬੈਠਣ ਲਈ ਕੁਰਸੀਆਂ, ਟੈਂਟ ਦਾ ਪ੍ਰਬੰਧ, ਮੈਡੀਕਲ ਕਿੱਟ, ਪੱਖੇ ਲਗਾਉਣ ਲਈ ਬਿਜਲੀ ਦਾ ਪ੍ਰਬੰਧ, ਹੈਲਪ ਡੈਸਕ, ਸੰਕੇਤਕ ਚਿੰਨ੍ਹ, ਪਖਾਨੇ, ਵਲੰਟੀਅਰ, ਵੋਟਰਾਂ ਨਾਲ ਆਉਣ ਵਾਲੇ ਛੋਟੇ ਬੱਚਿਆਂ ਲਈ ਕ੍ਰੈਚ ਤੇ ਅਟੈਂਡੇਂਟ, ਵੋਟਰ ਲਾਈਨ ਦਾ ਪ੍ਰਬੰਧ ਤੇ ਵੋਟਰਾਂ ਦੀ ਸਹੂਲਤ ਲਈ ਪੋਸਟਰ ਲੋੜ ਅਨੁਸਾਰ ਲਗਵਾਏ ਜਾਣੇ ਹਨ। ਇਸ ਤੋਂ ਇਲਾਵਾ ਪੀ. ਡਬਲਿਊ. ਡੀ. (ਪਿਊਪਲ ਵਿਦ ਡਿਸਏਬਲਟੀ) ਵੋਟਰਾਂ ਲਈ ਵਿਸ਼ੇਸ ਪ੍ਰਬੰਧ ਕਰਨ ਲਈ ਹਿਦਾਇਤ ਕੀਤੀ ਗਈ ਹੈ। ਜਿਸ ਤਹਿਤ ਉਨ੍ਹਾਂ ਨੂੰ ਵੋਟਰ ਹੈਲਪਲਾਈਨ ਨੰ. 1950 ਦੀ ਸਹੂਲਤ, ਵੋਟ ਪਾਉਣ ਲਈ ਜਾਣ ਤੇ ਵਾਪਿਸ ਘਰ ਆਉਣ ਵਾਸਤੇ ਗੱਡੀ ਦੀ ਸਹੂਲਤ, ਵੀਲ ਚੇਅਰ, ਪੋਲਿੰਗ ਬੂਥ ਜਿਸ ਇਮਾਰਤ 'ਚ ਸਥਾਪਤ ਹੈ। ਉਸ 'ਚ ਜਾਣ ਲਈ ਰੈਂਪ ਦੀ ਸਹੂਲਤ, ਵੋਟ ਬੂਥ ਤੱਕ ਜਾਣ ਲਈ ਸਹਾਇਕ ਵਜੋਂ ਵਲੰਟੀਅਰ, ਬਿਨਾਂ ਲਾਈਨ 'ਚ ਲੱਗੇ ਵੋਟ ਪਾਉਣ ਦੀ ਸਹੂਲਤ, ਬ੍ਰੇਲ ਭਾਸ਼ਾ 'ਚ ਈ. ਵੀ. ਐਮ. ਤੇ ਸੰਕੇਤਕ ਭਾਸ਼ਾ ਪੋਸਟਰ ਦੀ ਸਹੂਲਤ ਦਿੱਤੀ ਗਈ ਹੈ।   
 


Related News