30 ਜਨਵਰੀ ਨੂੰ ਨਾਮਜ਼ਦਗੀਆਂ ਨਹੀਂ ਕੀਤੀਆਂ ਜਾ ਸਕਣਗੀਆਂ ਦਾਖਲ : ਚੋਣ ਅਫ਼ਸਰ

Saturday, Jan 29, 2022 - 05:44 PM (IST)

30 ਜਨਵਰੀ ਨੂੰ ਨਾਮਜ਼ਦਗੀਆਂ ਨਹੀਂ ਕੀਤੀਆਂ ਜਾ ਸਕਣਗੀਆਂ ਦਾਖਲ : ਚੋਣ ਅਫ਼ਸਰ

ਚੰਡੀਗੜ੍ਹ : ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਸਬੰਧੀ ਨਾਮਜ਼ਦਗੀ ਪੱਤਰ ਮਿਤੀ 30 ਜਨਵਰੀ, 2022 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 25 ਜਨਵਰੀ 2022 (ਮੰਗਲਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਹੀ ਸ਼ੁਰੂ ਹੋ ਗਈ ਸੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 01 ਫਰਵਰੀ 2022 ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਮਿਤੀ 30 ਜਨਵਰੀ ਜੋ ਕਿ ਐਤਵਾਰ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।


author

Gurminder Singh

Content Editor

Related News