ਪੰਜਾਬ ਭਰ ਦੀਆਂ ਯੂਨੀਵਰਸਿਟੀਆਂ ਦਾ ਦੌਰਾ ਕਰਨਗੇ ''ਮੁੱਖ ਚੋਣ ਅਫਸਰ''

10/09/2018 10:31:20 AM

ਚੰਡੀਗੜ੍ਹ : ਪੰਜਾਬ ਦੇ ਨੌਜਵਾਨਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਮੁੱਖ ਚੋਣ ਅਫਸਰ ਪੰਜਾਬ ਡਾ. ਐੱਸ. ਕਰੁਣਾ ਰਾਜੂ ਵਲੋਂ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਸਿੱਖਿਆ ਸੰਸਥਾਵਾਂ ਦਾ ਦੌਰਾ ਕੀਤਾ ਜਾਵੇਗਾ। ਦਫਤਰ ਮੁੱਖ ਚੋਣ ਅਫਸਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ, ਲਾਲ ਸਿੰਘ ਨਗਰ, ਬਠਿੰਡਾ, ਡੀ. ਏ. ਵੀ. ਯੂਨੀਵਰਸਿਟੀ ਜਲੰਧਰ, ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ, ਚੰਡੀਗੜ੍ਹ ਯੂਨੀਵਰਸਿਟੀ, ਚਿਤਕਾਰਾ ਯੂਨੀਵਰਸਿਟੀ ਅਤੇ ਹੋਰ ਵਿੱਦਿਅਕ ਅਦਾਰਿਆਂ ਦਾ ਦੌਰਾ ਕਰਨਗੇ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਲਵਲੀ ਯੂਨੀਵਰਸਿਟੀ ਕਪੂਰਥਲਾ ਦਾ ਦੌਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਉਹ ਭਾਰਤੀ ਚੋਣ ਕਮਿਸ਼ਨ ਦੇ ਮਨੋਰਥ 'ਕੋਈ ਵੋਟਰ ਪਿੱਛੇ ਨਾ ਰਹੇ' ਮੁਤਾਬਕ ਨੌਜਵਾਨ ਵੋਟਰਾਂ ਨੂੰ ਚੋਣ ਅਮਲ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨਗੇ। ਇਨ੍ਹਾਂ ਦੌਰਿਆਂ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਉਨ੍ਹਾਂ ਦੇ ਇਸ ਦੌਰੇ ਦਾ ਮਕਸਦ ਨੌਜਵਾਨ ਵੋਟਰਾਂ ਨੂੰ ਈ. ਵੀ. ਐੱਮ., ਵੀ. ਵੀ. ਪੈਟ ਮਸ਼ੀਨ ਸਬੰਧੀ ਪੂਰੀ ਜਾਣਕਾਰੀ ਦੇਣਾ ਅਤੇ ਉਸ ਦੀ ਕਾਰਜ ਪ੍ਰਣਾਲੀ ਤੋਂ ਜਾਣੂੰ ਕਰਾਉਣਾ ਵੀ ਹੈ। 


Related News