ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ BJP ਵੱਲੋਂ ਕੀਤੀ ਸ਼ਿਕਾਇਤ ਮਗਰੋਂ DGPਤੋਂ ਮੰਗੀ ਰਿਪੋਰਟ

Monday, May 06, 2024 - 04:27 PM (IST)

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ BJP ਵੱਲੋਂ ਕੀਤੀ ਸ਼ਿਕਾਇਤ ਮਗਰੋਂ DGPਤੋਂ ਮੰਗੀ ਰਿਪੋਰਟ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ 'ਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ।

ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬੇ 'ਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖ਼ਦਸ਼ਾ ਪ੍ਰਗਟਾਇਆ। ਭਾਜਪਾ ਦੇ ਵਫ਼ਦ ਵੱਲੋਂ ਆਪਣਾ ਤਫ਼ਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ ਡੀ. ਜੀ. ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ। 


author

Babita

Content Editor

Related News