ਚੋਣ ਨਤੀਜਿਆਂ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਦੀ ਪ੍ਰੈੱਸ ਕਾਨਫਰੰਸ, ਜਾਣੋ ਕੀ ਬੋਲੇ

Wednesday, Mar 09, 2022 - 02:53 PM (IST)

ਚੋਣ ਨਤੀਜਿਆਂ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਦੀ ਪ੍ਰੈੱਸ ਕਾਨਫਰੰਸ, ਜਾਣੋ ਕੀ ਬੋਲੇ

ਚੰਡੀਗੜ੍ਹ : ਪੰਜਾਬ 'ਚ ਭਲਕੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੂਬੇ ਦੇ ਸਾਰੇ ਹਲਕਿਆਂ 'ਚ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਡਾ. ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਇਕ ਵੱਡਾ ਕੰਮ ਹੈ ਅਤੇ ਹਜ਼ਾਰਾਂ ਦੀ ਗਿਣਤੀ 'ਚ ਇਸ ਕੰਮ ਲਈ ਪੋਲਿੰਗ ਸਟਾਫ਼ ਲੱਗਿਆ ਹੋਇਆ ਹੈ।

ਇਹ ਵੀ ਪੜ੍ਹੋ : ਰੱਬ ਕਿਸੇ ਦੇ ਪੁੱਤ ਨੂੰ ਇੰਝ ਨਾ ਖੋਹੇ, ਦੇਖੋ ਫ਼ੌਜ ਦੀ ਤਿਆਰੀ ਕਰਦੇ ਗੱਭਰੂ ਨੂੰ ਕਿੰਝ ਮੌਤ ਨੇ ਕਲਾਵੇ 'ਚ ਲਿਆ (ਵੀਡੀਓ)

ਇਸ ਦੇ ਲਈ ਉਨ੍ਹਾਂ ਨੂੰ ਪੂਰੀ ਟ੍ਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਕੀਮਤੀ ਹੈ, ਇਸ ਲਈ ਵੋਟਾਂ ਦੀ ਗਿਣਤੀ ਇਕ ਸਿਸਟਮ ਅਤੇ ਧੀਰਜ ਨਾਲ ਕਰਨ ਵਾਲਾ ਕੰਮ ਹੈ। ਉਨ੍ਹਾਂ ਕਿਹਾ ਕਿ ਲੋਕ ਘਰ ਬੈਠੇ ਹੀ ਚੋਣਾਂ ਦੇ ਨਤੀਜੇ ਦੇਖ ਸਕਦੇ ਹਨ, ਜਿਸ ਦੇ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੀਡੀਆ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਮੌੜ ਮੰਡੀ ਬਲਾਸਟ ਮਾਮਲੇ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਖ਼ਾਸ ਹੁਕਮ

ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਅਮਨ-ਸ਼ਾਂਤੀ ਨਾਲ ਪੂਰੀ ਹੋ ਸਕੇ, ਇਸ ਦੇ ਸੈਂਟਰਲ ਸਕਿਓਰਿਟੀ ਫੋਰਸਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਡੀ. ਸੀਜ਼ ਸਮੇਤ ਐੱਸ. ਐੱਸ. ਪੀਜ਼ ਨੂੰ ਵੀ ਖ਼ਾਸ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਜੋ ਵੀ ਗਾਈਡਲਾਈਨਜ਼ ਹਨ, ਉਸ ਮੁਤਾਬਕ ਸਾਰੇ ਵੱਲੋਂ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News