ਮੁੱਖ ਚੋਣ ਅਫਸਰ ਪੰਜਾਬ ਵੱਲੋਂ ਤਹਿਸੀਲਦਾਰ ਮੋਗਾ ਮੁਅੱਤਲ

03/24/2019 10:05:39 PM

ਚੰਡੀਗਡ਼੍ਹ, (ਸ਼ਰਮਾ)-ਮੁੱਖ ਚੋਣ ਅਫਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਅੱਜ ਡਿਊਟੀ ’ਚ ਅਣਗਹਿਲੀ ਵਰਤਣ ਦੇ ਦੋਸ਼ ’ਚ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਤੋਂ ਸੂਚਨਾ ਮਿਲੀ ਸੀ ਕਿ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਚੋਣ ਡਿਊਟੀ ਨੂੰ ਗੰਭੀਰਤਾ ਨਾਲ ਨਹੀਂ ਨਿਭਾਅ ਰਿਹਾ, ਜਿਸ ਕਾਰਨ ਚੋਣ ਕਮਿਸ਼ਨ ਨੂੰ ਭੇਜੀਆਂ ਜਾਣ ਵਾਲੀਆ ਰਿਪੋਰਟਾਂ ਵੀ ਨਹੀਂ ਭੇਜੀਆਂ ਜਾ ਰਹੀਆਂ ਅਤੇ ਨਾਲ ਹੀ ਬਿਨਾਂ ਕਿਸੇ ਆਗਿਆ ਤੋਂ ਦਫਤਰੋਂ ਗੈਰ-ਹਾਜ਼ਰ ਰਹਿੰਦਾ ਹੈ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੇ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਚੋਣ ਤਹਿਸੀਲਦਾਰ ਮੋਗਾ ਦਾ ਵਾਧੂ ਚਾਰਜ ਚੋਣ ਤਹਿਸੀਲਦਾਰ ਬਰਨਾਲਾ ਨੂੰ ਦੇਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।

Arun chopra

This news is Content Editor Arun chopra