ਚੀਫ਼ ਜਸਟਿਸ ਆਫ਼ ਇੰਡੀਆ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ, ਜਥੇਦਾਰ ਨੇ ਸਿਰੋਪਾਓ ਭੇਟ ਕਰ ਕੀਤਾ ਸਨਮਾਨ

Sunday, Jan 04, 2026 - 02:02 AM (IST)

ਚੀਫ਼ ਜਸਟਿਸ ਆਫ਼ ਇੰਡੀਆ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ, ਜਥੇਦਾਰ ਨੇ ਸਿਰੋਪਾਓ ਭੇਟ ਕਰ ਕੀਤਾ ਸਨਮਾਨ

ਅੰਮ੍ਰਿਤਸਰ (ਸਰਬਜੀਤ) : ਭਾਰਤ ਦੇ ਚੀਫ਼ ਜਸਟਿਸ ਆਫ਼ ਇੰਡੀਆ ਸੂਰਿਆਕਾਂਤ ਅਤੇ ਸੁਪਰੀਮ ਕੋਰਟ ਦੇ ਜੱਜ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਸੁਪਰੀਮ ਕੋਰਟ ਦੇ ਜੱਜ ਰਾਜੇਸ਼ ਬਿੰਦਲ ਅਤੇ ਕਾਰਜਕਾਰੀ ਚੀਫ਼ ਜਸਟਿਸ ਸੁਧੀਰ ਸਿੰਘ, ਜੋ ਕਿ ਪਟਨਾ ਹਾਈ ਕੋਰਟ ਦੇ ਜੱਜ ਹਨ, ਵੀ ਮੌਜੂਦ ਰਹੇ। ਇਸ ਦੌਰਾਨ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵੱਲੋਂ ਉਨ੍ਹਾਂ ਨੂੰ ਗੁਰੂ ਸਾਹਿਬ ਦਾ ਸਿਰੋਪਾਓ ਭੇਟ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਵੱਲੋਂ ਕਿਰਪਾਨ ਅਤੇ ਸਮ੍ਰਿਤੀ ਚਿੰਨ੍ਹ ਭੇਟ ਕਰਕੇ ਚੀਫ਼ ਜਸਟਿਸ ਸਮੇਤ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ : ਦਾਤ ਦਿਖਾ ਕੇ ਲੁੱਟ ਲਿਆ ਠੇਕਾ! ਕਰਿੰਦਿਆਂ ਨੂੰ ਧਮਕਾ ਕੇ ਖੋਹ ਕੇ ਲੈ ਗਏ ਨਕਦੀ ਤੇ ਦਾਰੂ

ਇਸ ਮੌਕੇ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਮਾਣਯੋਗ ਚੀਫ਼ ਜਸਟਿਸ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਦਰਸ਼ਨ ਵੀ ਕੀਤੇ ਅਤੇ ਤਖ਼ਤ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਵੀ ਲਈ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੂੰ ਬਹੁਤ ਸਕੂਨ ਮਿਲਿਆ ਹੈ।


author

Sandeep Kumar

Content Editor

Related News