ਚੀਫ ਜਸਟਿਸ ਰਵੀ ਸ਼ੰਕਰ ਝਾਅ ਵਲੋਂ ਲਹਿਰਾਇਆ ਗਿਆ ਤਿਰੰਗਾ

Tuesday, Aug 15, 2023 - 04:27 PM (IST)

ਚੀਫ ਜਸਟਿਸ ਰਵੀ ਸ਼ੰਕਰ ਝਾਅ ਵਲੋਂ ਲਹਿਰਾਇਆ ਗਿਆ ਤਿਰੰਗਾ

ਚੰਡੀਗੜ੍ਹ : ਦੇਸ਼ ਦਾ 77ਵਾਂ ਆਜ਼ਾਦੀ ਦਿਹਾੜਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਹਾਈਕੋਰਟ ਦੇ ਮੌਜੂਦਾ ਤੇ ਰਹਿ ਚੁੱਕੇ ਜੱਜ ਸਾਹਿਬਾਨਾਂ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ ਤੇ ਵਕੀਲਾਂ ਵੱਲੋਂ ਵੀ ਇਸ ਆਜ਼ਾਦੀ ਦਿਵਸ ਦੇ ਸਮਾਰੋਹ ਵਿੱਚ ਸ਼ਿਰੱਕਤ ਕੀਤੀ ਗਈ।
 


author

Babita

Content Editor

Related News