ਜੋਨ ਪੱਧਰੀ ਧਾਰਮਿਕ ਮੁਕਾਬਲਿਆਂ ''ਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Tuesday, Oct 24, 2017 - 05:49 PM (IST)

ਝਬਾਲ/ ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ, ਭਾਟੀਆ) - ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਦੇ ਚਾਰ ਵਿਦਿਆਰਥੀਆਂ ਨੇ ਗੁਰਮਿਤ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ (ਜੋਨ ਪੱਧਰੀ) ਕਵਿਤਾ, ਕਵੀਸ਼ਰੀ, ਭਾਸ਼ਣ, ਗੁਰਬਾਣੀ ਕੰਠ ਅਤੇ ਵਾਰਤਾਲਾਪ ਦੇ ਧਾਰਮਿਕ ਮੁਕਾਬਲੇ 'ਚ ਹਿੱਸਾ ਲਿਆ। ਇਹ ਮੁਕਾਬਲੇ ਪਿੰਡ ਮਾਲੂਵਾਲ ਵਿਖੇ 22 ਅਕਤੂਬਰ ਨੂੰ ਕਰਵਾਏ ਗਏ ਸਨ। ਇਸ ਦੌਰਾਨ ਰਵੀਦੀਪ ਕੌਰ ਨੇ ਭਾਸ਼ਣ ਮੁਕਾਬਲੇ ਤੇ ਵਾਰਤਾਲਾਪ 'ਚੋਂ ਪਹਿਲਾਂ, ਹਰਮਨਦੀਪ ਕੌਰ ਨੇ ਵਾਰਤਾਲਾਪ 'ਚ ਪਹਿਲਾਂ, ਗੁਰਨੂਰ ਸਿੰਘ ਨੇ ਵਾਰਤਾਲਾਪ ਅਤੇ ਕਵਿਤਾ 'ਚ ਤੀਸਰਾ ਅਤੇ ਪ੍ਰਭਜੋਤ ਸਿੰਘ ਨੇ ਗੁਰਬਾਣੀ ਕੰਠ ਮੁਕਾਬਲੇ 'ਚ ਪਹਿਲਾਂ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਂ ਰੋਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਉਰਮਿੰਦਰ ਕੌਰ ਨੇ ਇਨ੍ਹਾਂ ਸਫ਼ਲਤਾ ਪ੍ਰਾਪਤ ਕਰਨ ਵਾਲੇ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਭਵਿੱਖ 'ਚ ਵੀ ਇਸੇ ਹੀ ਤਰ੍ਹਾਂ ਇਤਿਹਾਸ ਅਤੇ ਗੁਰਬਾਣੀ ਦੇ ਲੜ ਲੱਗ ਕੇ ਚੰਗਾ ਜੀਵਨ ਅਪਣਾਉਣ ਦੀ ਪ੍ਰੇਰਨਾ ਦਿੱਤੀ । ਇਸ ਮੌਕੇ ਤੇ ਸਕੂਲ ਦੇ ਮੁੱਖ ਅਧਿਆਪਕਾ ਬਲਵਿੰਦਰ ਕੌਰ ਸਮੇਤ ਹਰਪਾਲ ਸਿੰਘ, ਪਰਮਜੀਤ ਕੌਰ, ਰਵਿੰਦਰ ਕੌਰ, ਮਨਜਿੰਦਰ ਕੋਰ, ਅੰਜੂ ਸ਼ਰਮਾ, ਹਰਪਿੰਦਰ ਕੌਰ, ਸਿਮਰਪ੍ਰੀਤ ਕੌਰ ਤੇ ਸਮੂਹ ਸਟਾਫ਼ ਹਾਜ਼ਰ ਸੀ।


Related News