ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖ ਵਿਰੋਧੀ ਫਿਲਮ ਐਮਰਜੈਂਸੀ ਦੀ ਰਿਲੀਜ਼ ’ਤੇ ਪਾਬੰਦੀ ਦੀ ਮੰਗ
Saturday, Aug 24, 2024 - 11:33 AM (IST)
ਅੰਮ੍ਰਿਤਸਰ (ਜ.ਬ.)-ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸਿੱਖਾਂ ਦੇ ਕਿਰਦਾਰ ਨੂੰ ਗਲਤ ਢੰਗ ਨਾਲ ਪੇਸ਼ ਕਰਨ ਵਾਲੀ ਫਿਲਮ ਐਮਰਜੈਂਸੀ ਦੀ ਰਿਲੀਜ਼ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਸੁਨਹਿਰੀ ਪੰਨੇ ਗੁਰੂਆਂ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰੇ ਹਨ। ਸਰਬੰਸਦਾਨੀ ਅਤੇ ਤਿਲਕ ਜੰਝੂ ਦੇ ਰਾਖੇ ਗੁਰੂਆਂ ਦੇ ਸਿਧਾਤਾਂ ’ਤੇ ਚੱਲਣ ਵਾਲੇ ਸਿੱਖਾਂ ਨੂੰ ਪਰਦੇ ਤੇ ਨਫ਼ਰਤ ਦਾ ਪਾਤਰ ਬਣਾਉਣਾ ਗਹਿਰੀ ਸਾਜਿਸ਼ ਦਾ ਹਿੱਸਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ
ਉਨ੍ਹਾਂ ਕਿਹਾ ਕਿ ਦੇਸ਼ਾਂ-ਵਿਦੇਸ਼ਾਂ ਵਿੱਚ ਸਿੱਖ ਕੌਮ ਵੱਲੋਂ ਸੰਕਟ ਸਮੇਂ ਮੋਹਰੀ ਬਣ ਕੇ ਸਰੱਬਤ ਦਾ ਭਲਾ ਮੰਗਦਿਆਂ ਹੋਇਆ ਮਨੁੱਖਤਾ ਦੀ ਸੇਵਾ ਕੀਤੀ ਗਈ ਹੈ, ਜਿਸ ਲਈ ਸਮੇਂ ਦੀਆਂ ਸਰਕਾਰਾਂ ਵੱਲੋਂ ਸ਼ਲਾਘਾ ਕੀਤੀ ਜਾਂਦੀ ਰਹੀ ਹੈ। ਦੇਸ਼ ਦੀ ਅਜ਼ਾਦੀ ਲਈ ਵੀ ਸਿੱਖਾਂ ਵੱਲੋਂ ਵਧੇਰੇ ਕੁਰਬਾਨੀਆਂ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਔਰਤ ਦਾ ਬੇਰਹਿਮੀ ਨਾਲ ਕਤਲ
ਪ੍ਰੰਤੂ ਹਮੇਸ਼ਾਂ ਤੋਂ ਹੀ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਬਿਆਨਾਂ ਕਾਰਨ ਵਿਵਾਦਾਂ ਵਿਚ ਰਹਿਣ ਵਾਲੀ ਕੰਗਨਾ ਰਣੋਤ ਦੀ ਰਿਲੀਜ਼ ਹੋਣ ਵਾਲੀ ਫਿਲਮ ਐਮਰਜੈਂਸੀ ਵਿਚ ਇਕ ਵਾਰੀ ਫਿਰ ਤੋਂ ਇਤਿਹਾਸ ਦੀ ਗਲਤ ਪੇਸ਼ਕਾਰੀ ਕਰ ਕੇ ਸਿੱਖਾਂ ਦੇ ਕਿਰਦਾਰ ਨੂੰ ਬਦਨਾਮ ਕਰਨ ਅਤੇ ਹੋਰਨਾਂ ਅੰਦਰ ਸਿੱਖਾਂ ਪ੍ਰਤੀ ਨਫ਼ਰਤ ਪੈਦਾ ਕਰਨ ਦੀ ਗਹਿਰੀ ਸਾਜਿਸ਼ ਕੀਤੀ ਗਈ ਹੈ, ਜਿਸ ਨਾਲ ਸਿੱਖ ਭਾਈਚਾਰੇ ਵਿਚ ਰੋਸ ਅਤੇ ਸਖ਼ਤ ਗੁੱਸੇ ਦੀ ਲਹਿਰ ਹੈ।
ਇਹ ਵੀ ਪੜ੍ਹੋ- ਐਕਸ਼ਨ 'ਚ ਪੰਜਾਬ ਪੁਲਸ, ਕਰ 'ਤਾ ਐਨਕਾਊਂਟਰ
ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਕਾਰਜਕਾਰੀ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਅਜਿਹੀ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਵਾਲੀ ਫਿਲਮ ਰਾਹੀਂ ਪੰਜਾਬ ਵਿਚ ਭਾਈਚਾਰਕ ਸਾਂਝ ਅਤੇ ਅਮਨ ਸ਼ਾਤੀ ਦੀ ਸਥਿਤੀ ਵੀ ਵਿਗੜ ਸਕਦੀ ਹੈ। ਦੀਵਾਨ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਲਾਤਾਂ ਦੇ ਮੱਦੇਨਜ਼ਰ ਅਜਿਹੀ ਸਿੱਖ ਵਿਰੋਧੀ ਅਤੇ ਸਮਾਜ ਵਿਰੋਧੀ ‘ਐਮਰਜੈਂਸੀ’ ਫ਼ਿਲਮ ਦੀ ਰਿਲੀਜ਼ ਤੁਰੰਤ ਪਾਬੰਦੀ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਸਪਾ ਸੈਂਟਰ ’ਚ ਜਿਸਮ ਫਿਰੋਸ਼ੀ ਦਾ ਧੰਦਾ ਬੇਪਰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8