ਚੀਫ ਖਾਲਸਾ ਦੀਵਾਨ ਦੇ ਮੁਖੀ ਨੂੰ ਪੰਜ ਸਾਲ ਦੀ ਸਜ਼ਾ

09/21/2018 7:16:38 PM

ਅੰਮ੍ਰਿਤਸਰ (ਸੁਮਿਤ) : ਚੀਫ ਖਾਲਸਾ ਦੀਵਾਨ ਦੇ ਮੁਖੀ ਡਾ. ਸੰਤੋਖ ਸਿੰਘ ਨੂੰ ਧੋਖਾਧੜੀ ਦੇ ਮਾਮਲੇ ਵਿਚ ਅੰਮ੍ਰਿਤਸਰ ਦੀ ਅਦਾਲਤ ਨੇ ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਇਹ ਸਜ਼ਾ ਅੰਮ੍ਰਿਤਸਰ ਦੇ ਸੀ. ਜੀ. ਐੱਮ. ਰਵਿੰਦਰਜੀਤ ਸਿੰਘ ਬਾਜਵਾ ਵਲੋਂ ਸੁਣਾਈ ਗਈ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਚੀਫ ਡਾ. ਸੰਤੋਖ ਸਿੰਘ ਨੂੰ ਜੇਲ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਡਾਕਟਰ ਸੰਤੋਖ ਸਿੰਘ ਨੂੰ ਇਸੇ ਸਾਲ ਮਾਰਚ ਮਹੀਨੇ ਵਿਚ ਚੀਫ ਖਾਲਸਾ ਦੀਵਾਨ ਦੀ ਪ੍ਰਧਾਨਗੀ ਦੇ ਅਹੁਦੇ ਲਈ ਚੁਣਿਆ ਗਿਆ ਸੀ। 
ਇਹ ਸੀ ਮਾਮਲਾ 
ਇਹ ਮਾਮਲਾ ਪਿੰਡ ਹੇਅਰ ਵਿਚ 12 ਕਨਾਲ 11 ਮਰਲੇ ਜ਼ਮੀਨ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ ਅਤੇ ਪਿਛਲੇ 12 ਸਾਲ ਤੋਂ ਅਦਾਲਤ ਵਿਚ ਚੱਲ ਰਿਹਾ ਸੀ। ਇਹ ਕੇਸ ਮਨਜੀਤ ਸਿੰਘ ਅਤੇ ਲਖਬੀਰ ਸਿੰਘ ਵਲੋਂ ਦਾਇਰ ਕੀਤਾ ਗਿਆ ਸੀ।