ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ''ਤੇ ਲੋਕਾਂ ਨੂੰ ਦਿੱਤੀ ਵਧਾਈ
Wednesday, Oct 24, 2018 - 01:09 AM (IST)

ਚੰਡੀਗੜ੍ਹ— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਵਾਲਮੀਕੀ ਜੀ ਮਹਾਰਾਜ ਦੇ ਪ੍ਰਗਟ ਦਿਵਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕੀ ਜੀ ਦੀ ਦੀ ਅਮਰ ਰਚਨਾ ਰਾਮਾਇਣ ਮੁੱਲ ਆਧਾਰਿਤ ਸਮਾਜ ਨੂੰ ਨਵੀਂ ਦਿਸ਼ਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਇਸ ਮਹਾਨ ਗ੍ਰੰਥ 'ਚ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਧਾਰਨ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਰਾਮਾਇਣ 'ਚ ਦਿੱਤੀਆਂ ਸਿੱਖਿਆਵਾਂ ਦੀ ਮਹੱਤਤਾ 'ਤੇ ਜੋਰ ਦਿੰਦੇ ਹੋਏ ਲੋਕਾਂ ਨੂੰ ਸੱਚਾਈ ਅਤੇ ਨੇਕੀ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਵਸ ਨੂੰ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੀ ਭਾਵਨਾ ਨਾਲ ਮਿਲ-ਜੁਲ ਕੇ ਮਨਾਉਣ ਦੀ ਅਪੀਲ ਕੀਤੀ ਹੈ।