ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ, ਕੀਤਾ ਵੱਡਾ ਐਲਾਨ

Friday, Dec 31, 2021 - 06:26 PM (IST)

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ, ਕੀਤਾ ਵੱਡਾ ਐਲਾਨ

ਜਲੰਧਰ/ਕਿਸ਼ਨਗੜ੍ਹ (ਬੈਂਸ) : ਰਵਿਦਾਸ ਭਾਈਚਾਰੇ ਦੇ ਮਹਾਨ ਤੀਰਥ ਅਸਥਾਨ ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਦੀ ਸਮੁੱਚੀ ਟੀਮ ਨਤਮਸਤਕ ਹੋਏ। ਸਭ ਤੋਂ ਪਹਿਲਾਂ ਉਨ੍ਹਾਂ ਡੇਰਾ ਪਹੁੰਚ ਕੇ ਸੰਤ ਸਰਵਣ ਦਾਸ ਮਹਾਰਾਜ ਦੀ ਪ੍ਰਤਿਮਾ ਨੂੰ ਫੁੱਲ ਭੇਟ ਕੀਤੇ। ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਮੂਹ ਕਾਂਗਰਸ ਪਾਰਟੀ ਦੇ ਆਗੂਆਂ ਨਾਲ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਦਿਆਂ ਉਨ੍ਹਾਂ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਡੇਰੇ ਨੂੰ 50 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ 25 ਕਰੋੜ ਰੁਪਏ ਦਾ ਚੈੱਕ ਡੇਰੇ ਨੂੰ ਮੌਕੇ ’ਤੇ ਹੀ ਭੇਂਟ ਕੀਤਾ। ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ’ਚ ਮਚੀ ਖਲਬਲੀ, ਹਾਈਕਮਾਨ ਦੀ ਵਧੀ ਟੈਨਸ਼ਨ

PunjabKesari

ਇਸ ਮੌਕੇ  ਸੰਤ ਨਿਰੰਜਨ ਦਾਸ ਮਹਾਰਾਜ ਜੀ ਦੇ ਅਸ਼ੀਰਵਾਦ ਨਾਲ ਡੇਰੇ ਦੇ ਟਰੱਸਟ ਤੇ ਸੇਵਾਦਾਰਾਂ ਵੱਲੋਂ ਸਾਂਝੇ ਤੌਰ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਨਾਲ ਆਏ ਹੋਰ ਆਗੂਆਂ ਨੂੰ ਦਾ ਸਵਾਗਤ ਕੀਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਡਰ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਸਨ।

ਇਹ ਵੀ ਪੜ੍ਹੋ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਡੇਰਾ ਸੱਚ ਖੰਡ ਬੱਲਾਂ ਹੋਏ ਨਤਮਸਤਕ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News