ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਵੱਡਾ ਐਲਾਨ, ਮੁਲਾਜ਼ਮਾਂ ਦੇ ਡੀ. ਏ. ’ਚ ਕੀਤਾ ਵਾਧਾ

Friday, Oct 21, 2022 - 06:29 PM (IST)

ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਵੱਡਾ ਐਲਾਨ, ਮੁਲਾਜ਼ਮਾਂ ਦੇ ਡੀ. ਏ. ’ਚ ਕੀਤਾ ਵਾਧਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਦੋਹਰਾ ਤੋਹਫ਼ਾ ਦਿੱਤੀ ਹੈ। ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ, ਇਸ ਤੋਂ ਇਲਾਵਾ ਮੁਲਾਜ਼ਮਾਂ ਦੇ ਡੀ. ਏ. ਵਿਚ 6 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਦੀ ਮੰਗ ਸੀ ਕਿ ਓਲਡ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਜਾਵੇ। ਅਸੀਂ ਵਾਅਦਾ ਕੀਤਾ ਸੀ ਕਿ ਅਸੀਂ ਉਨ੍ਹਾਂ ਦੀ ਇਹ ਮੰਗ ਪ੍ਰਵਾਨ ਕਰਾਂਗੇ, ਜਿਸ ਦੇ ਚੱਲਦੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦਿੰਦੇ ਹੋਏ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਹੈ। ਇਸ ਦਾ ਫ਼ੈਸਲਾ ਸਿਧਾਂਤਕ ਤੌਰ ’ਤੇ ਅੱਜ ਹੋਈ ਕੈਬਨਿਟ ਮੀਟਿੰਗ ਵਿਚ ਲੈ ਲਿਆ ਗਿਆ ਹੈ। ਇਸ ਸਕੀਮ ਦੇ ਲਾਗੂ ਹੋਣ ਨਾਲ ਲੱਖਾਂ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ । 

ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਪਤਨੀ ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮਾਨ ਨੇ ਸਾਰੇ ਮੁਲਾਜ਼ਮਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਅਸੀਂ ਮੁਲਾਜ਼ਮਾਂ ਦੀ ਮੰਗ ਪ੍ਰਵਾਨ ਕਰ ਲਈ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਇਕ ਹੋਰ ਵੱਡੀ ਮੰਗ ਸਰਕਾਰ ਨੇ ਲਾਗੂ ਕਰ ਦਿੱਤੀ ਹੈ, ਜਿਸ ਤਹਿਤ 6 ਫੀਸਦੀ ਡੀ. ਏ. ਨੂੰ ਲਾਗੂ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਇਸ ਤਹਿਤ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੋ-ਦੋ ਤੋਹਫੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਜੋ ਵਾਅਦੇ ਕੀਤੇ ਹਨ ਉਹ ਨਿਭਾਅ ਰਹੇ ਹਾਂ ਜੋ ਕਿਹਾ ਉਹ ਕਰਾਂਗੇ।

ਇਹ ਵੀ ਪੜ੍ਹੋ : ਡੀ. ਐੱਸ. ਪੀ. ਗਗਨਦੀਪ ਭੁੱਲਰ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਦੇ ਮਾਮਲੇ ’ਚ ਵੱਡਾ ਖ਼ੁਲਾਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News