ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ’ਚ ਕਾਂਗਰਸ ਨੂੰ ਵੱਡਾ ਝਟਕਾ, ਕਈ ਕਾਂਗਰਸੀ ਆਗੂ ਅਕਾਲੀ ਦਲ ’ਚ ਹੋਏ ਸ਼ਾਮਲ

Saturday, Jul 31, 2021 - 08:26 PM (IST)

ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ’ਚ ਕਾਂਗਰਸ ਨੂੰ ਵੱਡਾ ਝਟਕਾ, ਕਈ ਕਾਂਗਰਸੀ ਆਗੂ ਅਕਾਲੀ ਦਲ ’ਚ ਹੋਏ ਸ਼ਾਮਲ

ਚੰਡੀਗੜ੍ਹ- ਪੰਜਾਬ ਕਾਂਗਰਸ ਨੂੰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹਾ ਪਟਿਆਲਾ ਵਿਚ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਘਨੌਰ, ਸਨੌਰ ਤੇ ਰਾਜਪੁਰਾ ਹਲਕੇ ਤੋਂ ਕਾਂਗਰਸੀ ਆਗੂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ  ਹੋ ਗਏ। 

PunjabKesari

ਇਹ ਵੀ ਪੜ੍ਹੋ- ਪੰਜਾਬ ਦੀਆਂ ਜੇਲ੍ਹਾਂ ’ਚ ਵੱਡਾ ਫੇਰਬਦਲ, 33 ਜੇਲ੍ਹ ਅਧਿਕਾਰੀਆਂ ਦੀ Transfer List ਜਾਰੀ
ਇਹਨਾਂ ਕਾਂਗਰਸੀ ਆਗੂਆਂ ਨੁੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਬਾਦਲ ਨੇ ਭਰੋਸਾ ਦੁਆਇਆ ਕਿ ਪਾਰਟੀ ਵਿਚ ਇਹਨਾਂ ਨੂੰ ਪੂਰਾ ਮਾਣ ਤੇ ਸਤਿਕਾਰ ਮਿਲੇਗਾ। ਸੀਨੀਅਰ ਪਾਰਟੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਪ੍ਰਧਾਨ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਵੀ ਇਸ ਮੌਕੇ ਹਾਜ਼ਰ ਸਨ।

PunjabKesari

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਬ੍ਰਾਹਮਣ  ਸਭਾ ਦੇ ਮੀਤ ਪ੍ਰਧਾਨ ਹੇਮ ਰਾਜ ਸ਼ਰਮਾ ਤੇ ਉਹਨਾਂ ਦੇ ਨਾਲ ਪਰਸ਼ੂਰਾਮ ਕੋਰ ਕਮੇਟੀ ਦੇ ਮੀਤ ਪ੍ਰਧਾਨ ਕੁਲਵਿੰਦਰ ਸ਼ਰਮਾ, ਰਾਜੇਸ਼ ਸ਼ਰਮਾ, ਸੁਸ਼ੀਲ ਸ਼ਰਸਮਾ, ਸ਼ਮਸ਼ੇਰ ਸਿੰਘ ਸੈਣੀ, ਵਰਿੰਦਰ ਕੁਮਾਰ, ਧਰਮਪਾਲ ਸ਼ਰਮਾ, ਭਰਪੂਰ ਸਿੰਘ, ਸੰਦੀਪ ਸ਼ਰਮਾ, ਧਰਮਪਾਲ ਨਾਭਾ, ਪ੍ਰਿੰਸ ਪਟਿਆਲਾ, ਸੂਰਜ ਭਾਨ ਤੇ ਭਰਪੂਰ ਘੱਗਾ ਘਨੌਰ ਤੋਂ ਅਕਾਲੀ ਦਲ ਵਿਚ ਸ਼ਾਮਲ ਹੋਏ। 

ਇਹ ਵੀ ਪੜ੍ਹੋ-  ਅਡਾਨੀ ਦਾ ਪੰਜਾਬ ’ਚ ਇਹ ਪ੍ਰਾਜੈਕਟ ਬੰਦ ਕਰਨ ਦਾ ਫ਼ੈਸਲਾ, 400 ਲੋਕਾਂ ਦੀਆਂ ਨੌਕਰੀਆਂ ’ਤੇ ਲਟਕੀ ਤਲਵਾਰ

ਸਰਦਾਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਟਾਂਡਾ ਜੋ ਕਿ ਦੁੱਧਣ ਸਾਧਾਂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਨ, ਗੁਰਦੇਵ ਸਿੰਘ ਨਾਮਧਾਰੀ ਸਾਬਕਾ ਸੁਰਸਿੱਤ ਕੋਆਪਰੇਟਿਵ ਪ੍ਰਧਾਨ ਬਖਸ਼ੀਸ਼ ਸਿੰਘ ਤੇ ਹਰੀ ਸਿੰਘ ਥੇੜ੍ਹੀ ਸਾਰੇ ਸਨੌਰ ਤੋਂ, ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। 

PunjabKesari
ਸਰਦਾਰ ਬਾਦਲ ਨੇ ਭਾਜਪਾ ਦੇ ਸੀਨੀਅਰ ਆਗੂ ਰਾਜਪੁਰਾ ਤੋਂ ਮੀਡੀਆ ਇੰਚਾਰਜ ਕ੍ਰਿਸ਼ਨ ਕੁਕਰੇਜਾ, ਸਾਬਕਾ ਕੌਂਸਲਰ, ਰਵੀ ਕੁਮਾਰ ਲੁੱਥਰਾ, ਰਵੀ ਮਹਿਤਾਬ, ਅਮਨਦੀਪ ਸ਼ਰਮਾ, ਪ੍ਰਦੀਪ ਪੰਡਤ, ਕਰਨ ਮਿੱਤਲ, ਸਤਪਾਲ, ਰਾਮ ਲਾਲ ਕਾਲੜਾ ਤੇ ਓਮ ਪ੍ਰਕਾਸ਼ ਦਾ ਵੀ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ।


author

Bharat Thapa

Content Editor

Related News