ਮੁੱਖ ਮੰਤਰੀ ਵੱਲੋਂ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Saturday, Apr 10, 2021 - 06:09 PM (IST)

ਮੁੱਖ ਮੰਤਰੀ ਵੱਲੋਂ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਾਮਵਰ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 76 ਸਾਲਾਂ ਦੇ ਸਨ ਜੋ ਅੱਜ ਬਾਅਦ ਦੁਪਹਿਰ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ।ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਤੀਸ਼ ਕੌਲ ਨੂੰ ਬਹੁ-ਪੱਖੀ ਅਦਾਕਾਰ ਦੱਸਿਆ ਜਿਨ੍ਹਾਂ ਨੇ ਪੰਜਾਬ ਸਿਨੇਮਾ, ਕਲਾ ਅਤੇ ਸੱਭਿਆਚਾਰ ਦੇ ਪਾਸਾਰ ਵਿਚ ਅਹਿਮ ਭੂਮਿਕਾ ਨਿਭਾਈ।

ਇਹ ਵੀ ਪੜ੍ਹੋ:  ਲੱਖਾ ਸਿਧਾਣਾ ਦੀ ਨੌਜਵਾਨਾਂ ਨੂੰ ਵੰਗਾਰ, ਆਉਣ ਵਾਲੀਆਂ ਨਸਲਾਂ ਲਈ ਮੋਰਚੇ 'ਚ ਹੋਵੋ ਸ਼ਾਮਲ

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਝੰਡਾਬਰਦਾਰ ਹੋਣ ਦੇ ਨਾਤੇ ਸਤੀਸ਼ ਕੌਲ ਨੂੰ ਪੰਜਾਬੀ ਸਿਨੇਮੇ ਨੂੰ ਲੋਕਾਂ ਵਿਚ ਮਕਬੂਲ ਕਰਨ ਲਈ ਪਾਏ ਗਏ ਮਿਸਾਲੀ ਯੋਗਦਾਨ ਲਈ ਹਮੇਸ਼ਾ ਚੇਤੇ ਕੀਤਾ ਜਾਵੇਗਾ।ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਸੰਕਟ ਦੀ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

ਇਹ ਵੀ ਪੜ੍ਹੋ:   ਬੇਅਦਬੀ ਮਾਮਲੇ 'ਚ ਜੱਗ ਜ਼ਾਹਿਰ ਹੋਈ ਬਾਦਲ-ਕੈਪਟਨ ਦੀ ਦੋਸਤੀ: ਜਥੇਦਾਰ ਦਾਦੂਵਾਲ


author

Shyna

Content Editor

Related News