CM ਅਹੁਦੇ ਨੂੰ ਲੈ ਕੇ ਜਾਖੜ ਦਾ ਵੱਡਾ ਬਿਆਨ, ਕਿਹਾ ਮੇਰੇ ਹੱਕ ’ਚ 42 ਤੇ ਚੰਨੀ ਦੇ ਹੱਕ ’ਚ 6 ਵਿਧਾਇਕਾਂ ਨੇ ਕੀਤੀ ਸੀ ਵੋਟ
Wednesday, Feb 02, 2022 - 10:48 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਜਾਖੜ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਵੋਟਿੰਗ ਕਰਵਾਈ ਸੀ। ਇਸ ਵੋਟਿੰਗ ਵਿਚ 79 ਵਿਧਾਇਕਾਂ ਵਿਚੋਂ 42 ਉਨ੍ਹਾਂ ਦੇ ਹੱਕ ਵਿਚ ਆਏ ਸਨ ਜਦਕਿ ਚਰਨਜੀਤ ਚੰਨੀ ਦਾ ਸਿਰਫ ਦੋ ਵਿਧਾਇਕਾਂ ਨੇ ਸਮਰਥਨ ਕੀਤਾ ਸੀ। ਇਸ ਦੇ ਬਾਵਜੂਦ ਉਹ ਮੁੱਖ ਮੰਤਰੀ ਬਣ ਗਏ। ਇਹ ਗੱਲ ਸੁਨੀਲ ਜਾਖੜ ਨੇ ਚੋਣ ਪ੍ਰਚਾਰ ਦੌਰਾਨ ਆਖੀ ਹੈ।
ਇਹ ਵੀ ਪੜ੍ਹੋ : ਆਦਮਪੁਰ ਸੀਟ ਨੂੰ ਲੈ ਕੇ ਖਿੱਚੋ-ਤਾਣ, ਕਾਗਜ਼ ਭਰੇ ਬਿਨਾਂ ਪਰਤੇ ਕੇ. ਪੀ, ਕਿਹਾ-ਕਾਂਗਰਸ ਨੇ ਪਿੱਠ ’ਚ ਛੁਰਾ ਮਾਰਿਆ
ਜਾਖੜ ਨੇ ਕਿਹਾ ਕਿ ਉਨ੍ਹਾਂ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿਚ 16 ਵਿਧਾਇਕਾਂ ਨੇ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਦੇ ਹੱਕ ਵਿਚ 12 ਵਿਧਾਇਕਾਂ ਨੇ ਹਾਮੀ ਭਰੀ ਸੀ। ਇਸ ਤੋਂ ਇਲਾਵਾ ਨਵਜੋਤ ਸਿੱਧੂ ਦੇ ਹੱਕ ਵਿਚ ਸਿਰਫ 6 ਵਿਧਾਇਕਾਂ ਨੇ ਵੋਟ ਪਾਈ ਸੀ। ਪੰਜਾਬ ਵਿਚ ਕਾਂਗਸ ਦਾ ਮੁੱਖ ਮੰਤਰੀ ਚਿਹਰਾ ਐਲਾਨ ਕਰਨ ਤੋਂ ਪਹਿਲਾਂ ਜਾਖੜ ਦੇ ਇਸ ਬਿਆਨ ਨੇ ਹਲਚਲ ਪੈਦਾ ਕਰ ਦਿੱਤੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਜਾਖੜ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਮੁੱਖ ਮੰਤਰੀ ਅਹੁਦੇ ਲਈ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਂ ’ਤੇ ਸਹਿਮਤੀ ਬਨਣ ਦੀ ਗੱਲ ਆਖੀ ਸੀ। ਇਸ ਦੌਰਾਨ ਜਾਖੜ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਨਾ ਬਨਣ ਤੋਂ ਬਾਅਦ ਹਾਈਕਮਾਨ ਨੇ ਉਨ੍ਹਾਂ ਨੂੰ ਡਿਪਟੀ ਮੁੱਖ ਮੰਤਰੀ ਅਹੁਦੇ ਦਾ ਆਫਰ ਵੀ ਦਿੱਤਾ ਸੀ। ਇਸ ਦੌਰਾਨ ਜਾਖੜ ਨੇ ਹਾਈਕਮਾਨ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਇਹ ਨਾਮ ਉਦੋਂ ਆਇਆ, ਜਦੋਂ ਉਹ ਵਿਧਾਇਕ ਵੀ ਨਹੀਂ ਸਨ।
ਇਹ ਵੀ ਪੜ੍ਹੋ : ਵਿਆਹ ਦੇ ਚਾਅ ਲੱਥਣ ਤੋਂ ਪਹਿਲਾਂ ਨਵ-ਵਿਆਹੁਤਾ ਨੇ ਕਰ ਲਈ ਖ਼ੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਮਾਮਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?