ਮੁੱਖ ਮੰਤਰੀ ਦੀ ਆਮਦ ’ਤੇ ਪੁਲਸ ਵੱਲੋਂ ਸਖ਼ਤ ਪ੍ਰਬੰਧ, ਵੱਡੀ ਗਿਣਤੀ ’ਚ ਤਾਇਨਾਤ ਜਵਾਨ

07/05/2023 11:35:56 AM

ਬਾਘਾਪੁਰਾਣਾ (ਅਜੇ ਅਗਰਵਾਲ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਚੰਦ ਪੁਰਾਣਾ ਟੋਲ ਪਲਾਜ਼ਾ ਬੰਦ ਕਰਵਾਉਣ ਲਈ ਅੱਜ ਆਉਣ ’ਤੇ ਜ਼ਿਲ੍ਹਾ ਪੁਲਸ ਮੁਖੀ ਜੇ ਏਲਨਚੇਲੀਅਨ, ਡੀ. ਐੱਸ. ਪੀ ਜਸਜੋਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੁਲਸ ਪ੍ਰਸ਼ਾਸਨ ਵੱਲੋਂ ਜਗ੍ਹਾ ਜਗ੍ਹਾ ’ਤੇ ਬੇਰੀਗੇਟ ਲਗਾ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। 

ਪੁਲਸ ਵੱਲੋਂ ਟ੍ਰੈਫਿਕ ਨੂੰ ਸੁਚਾਰੂ  ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋਂ ਵੀ. ਆਈ. ਪੀ ਗੱਡੀਆਂ ਲਈ ਵਿਸ਼ੇਸ਼ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕੋਈ ਪ੍ਰੇਸ਼ਾਨੀ ਨਾ ਆਵੇ। ਸੈਂਕੜੇ ਪੁਲਸ ਕਰਮਚਾਰੀਆਂ ਨੂੰ ਚੰਦ ਪੁਰਾਣਾ ਦੇ ਆਸ-ਪਾਸ ਮੇਨ ਸੜਕਾਂ, ਚੌਂਕਾ ’ਚ ਤਾਇਨਾਤ ਕੀਤਾ ਗਿਆ ਹੈ।

Gurminder Singh

This news is Content Editor Gurminder Singh