ਮੁੱਖ ਮੰਤਰੀ ਨੇ ਸ਼ਹੀਦ ਏ. ਐੱਸ. ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਦਾ ਚੈੱਕ ਸੌਂਪਿਆ

Tuesday, Jul 29, 2025 - 05:32 AM (IST)

ਮੁੱਖ ਮੰਤਰੀ ਨੇ ਸ਼ਹੀਦ ਏ. ਐੱਸ. ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਦਾ ਚੈੱਕ ਸੌਂਪਿਆ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) (ਬ੍ਰਹਮਪੁਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਊਟੀ ਦੌਰਾਨ ਸ਼ਹੀਦ ਹੋਏ ਏ. ਐੱਸ. ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਸ਼ਹੀਦ ਏ. ਐੱਸ. ਆਈ. ਧਨਵੰਤ ਸਿੰਘ ਦੇ ਪਰਿਵਾਰ ਨੂੰ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਏ. ਐੱਸ. ਆਈ. ਧਨਵੰਤ ਸਿੰਘ ਨੇ 18 ਜਨਵਰੀ, 2025 ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਸ ਅਫ਼ਸਰ ਦੇ ਅਥਾਹ ਯੋਗਦਾਨ ਪ੍ਰਤੀ ਸ਼ੁਕਰਗੁਜ਼ਾਰ ਪ੍ਰਗਟ ਕਰਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 24 ਘੰਟੇ ਇਨ੍ਹਾਂ ਜ਼ਿਲ੍ਹਿਆਂ ਲਈ ਭਾਰੀ, ਮੀਂਹ ਨਾਲ ਬਿਜਲੀ ਲਿਸ਼ਕਣ ਤੇ ਤੇਜ਼ ਹਵਾਵਾਂ ਦੀ ਚਿਤਾਵਨੀ

ਮਾਤਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਪਰਿਵਾਰਾਂ ਦੀ ਸਹਾਇਤਾ ਕਰਨਾ ਪੰਜਾਬ ਸਰਕਾਰ ਦਾ ਮੁੱਢਲਾ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਸੁਹਿਰਦ ਯਤਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਜਿੱਥੇ ਪਰਿਵਾਰ ਨੂੰ ਧਰਵਾਸ ਦੇਵੇਗਾ, ਉੱਥੇ ਹੀ ਭਵਿੱਖ ਨੂੰ ਸੁਰੱਖਿਅਤ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਆਪਣੀ ਮਾਤਭੂਮੀ ਦੀ ਸੇਵਾ ਕਰਨ ਲਈ ਹਥਿਆਰਬੰਦ ਸੈਨਾਵਾਂ ਅਤੇ ਪੰਜਾਬ ਪੁਲਸ ਵਿੱਚ ਜਾਣ ਲਈ ਵੀ ਉਤਸ਼ਾਹਿਤ ਕਰੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News