‘ਆਪ’ ਹੁਣ ਸਿੱਧੂ ਦੀ ਝਾਕ ਛੱਡ ਕੇ ਐਲਾਨੇ ਆਪਣੇ ਮੁੱਖ ਮੰਤਰੀ ਉਮੀਦਵਾਰ ਦਾ ਨਾਂ
Wednesday, Jul 21, 2021 - 11:00 AM (IST)
ਬੱਧਨੀ ਕਲਾਂ (ਮਨੋਜ ਭੱਲਾ): ਪੰਜਾਬ ’ਚ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਵਲੋਂ ਵੀ ਕੁਝ ਸਮਾਂ ਪਹਿਲਾਂ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿਖੇ ਕਿਸਾਨ ਰੈਲੀ ਕਰ ਕੇ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਪਿਛਲੀਆਂ ਚੋਣਾਂ ਅਤੇ ਹੁਣ ਹੋਣ ਵਾਲੀਆਂ ਚੋਣਾਂ ’ਚ ਵੀ ਆਮ ਆਦਮੀ ਪਾਰਟੀ ਨੇ ਆਪਣਾ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਜਿਸ ਕਰਕੇ ਪਿਛਲੀਆਂ ਚੋਣਾਂ ’ਚ ਉਨ੍ਹਾਂ ਦੀ ਸਰਕਾਰ ਬਣਦੀ-ਬਣਦੀ ਰਹਿ ਗਈ।
ਇਹ ਵੀ ਪੜ੍ਹੋ : ਜਲੰਧਰ : ਕਰਿਆਨਾ ਸਟੋਰ ਮਾਲਕ ਦੇ ਕਤਲ ਮਾਮਲੇ ’ਚ ਨਵਾਂ ਮੋੜ, ਕਾਤਲ ਲੁਟੇਰਿਆਂ ਦੀ ਹੋਈ ਪਛਾਣ
ਇਸ ਵਾਰ ਵੀ ਅਜੇ ਤੱਕ ਕਿਸ ਦੀ ਅਗਵਾਈ ਹੇਠ ਇਹ ਚੋਣ ਲੜੀ ਜਾਵੇਗੀ ਬਾਰੇ ‘ਆਪ’ ਨੇ ਆਪਣੇ ਪੱਤੇ ਨਹੀਂ ਖੋਲ੍ਹੇ ਕਿਉਂਕਿ ਆਮ ਆਦਮੀ ਪਾਰਟੀ ਦੇਖ ਰਹੀ ਸੀ ਕਿ ਕਾਂਗਰਸ ’ਚ ਕਾਟੋ-ਕਲੇਸ਼ ਚੱਲ ਰਿਹਾ ਹੈ ਅਤੇ ਨਵਜੋਤ ਸਿੰਘ ਸਿੱਧੂ ਨੂੰ ਕੋਈ ਅਹੁਦਾ ਨਾ ਮਿਲਣ ਦੀ ਸੂਰਤ ਵਿਚ ਉਹ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣਗੇ ਅਤੇ ਉਨ੍ਹਾਂ ਨੂੰ ਪਾਰਟੀ ਮੁੱਖ ਮੰਤਰੀ ਦਾ ਉਮੀਦਵਾਰ ਐਲਾਨੇਗੀ। ਇਹ ਚਰਚਾ ਪੂਰੇ ਜੋਰ-ਸ਼ੋਰ ਨਾਲ ਆਮ ਲੋਕਾਂ ’ਚ ਚੱਲ ਸੀ। ਹੁਣ ਜਦੋਂ ਕਾਂਗਰਸ ਹਾਈ ਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ ਤਾਂ ਆਦਮੀ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਆਪਣੀ ਸਿੱਧੂ ’ਤੇ ਰੱਖੀ ਝਾਕ ਛੱਡ ਕੇ ਆਪਣੀ ਪਾਰਟੀ ਦੇ ਲੰਮੇ ਸਮੇਂ ਤੋਂ ਕੰਮ ਕਰਦੇ ਵਰਕਰਾਂ ਅਤੇ ਲੀਡਰਾਂ ’ਚੋਂ ਹੀ ਕਿਸੇ ਨੂੰ ਮੁੱਖ ਮੰਤਰੀ ਬਣਾਉਣ ਦਾ ਐਲਾਨ ਕਰਨਾ ਚਾਹੀਦਾ ਹੈ ਨਾ ਕਿ ਇਹ ਝਾਕ ਰੱਖੇ ਕਿ ਦੂਸਰੀਆਂ ਪਾਰਟੀਆਂ ’ਚੋਂ ਕਿਸੇ ਨੂੰ ਲਿਆ ਕੇ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਬਣਾਵੇ ਨਹੀਂ ਤਾਂ ਪਿਛਲੀਆਂ ਚੋਣਾਂ ਵਾਂਗ ਹੀ ਆਮ ਆਦਮੀ ਪਾਰਟੀ ਦਾ ਨੁਕਸਾਨ ਹੋ ਜਾਵੇਗਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਿਰ ‘ਪ੍ਰਧਾਨਗੀ’ ਦਾ ਤਾਜ ਸਜਣ ਮਗਰੋਂ ਧਰਮਕੋਟ ਹਲਕੇ ’ਚ ਕਾਂਗਰਸ ਦੇ ਪੱਖ ’ਚ ਝੁੱਲਣ ਲੱਗੀ ਹਨੇਰੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।