ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਸੰਜੇ ਤਲਵਾੜ ਦੇ ਮਾਤਾ ਜੀ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ

Monday, Jul 26, 2021 - 07:15 PM (IST)

ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਸੰਜੇ ਤਲਵਾੜ ਦੇ ਮਾਤਾ ਜੀ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾੜ ਦੇ ਮਾਤਾ ਜੀ ਸ਼੍ਰੀਮਤੀ ਕ੍ਰਿਸ਼ਨਾ ਤਲਵਾੜ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ ਸਾਡੇ ਸਾਥੀ ਲੁਧਿਆਣਾ ਪੂਰਬੀ ਤੋਂ ਵਿਧਾਇਕ ਸੰਜੇ ਤਲਵਾੜ ਦੇ ਮਾਤਾ ਜੀ ਕ੍ਰਿਸ਼ਨਾ ਤਲਵਾੜ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ।

Saddened to know about the passing away of Smt. Krishna Talwar ji mother of my colleague Sanjay Talwar, our MLA from Ludhiana East. My heartfelt condolences to the family. May the Almighty grant eternal peace to the departed soul. pic.twitter.com/s03rdae8C9

— Capt.Amarinder Singh (@capt_amarinder) July 26, 2021

ਉਨ੍ਹਾਂ ਕਿਹਾ ਕਿ ਤਲਵਾੜ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ ਤੇ ਪ੍ਰਮਾਤਮਾ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖਸ਼ਣ। ਜ਼ਿਕਰਯੋਗ ਹੈ ਕਿ ਵਿਧਾਇਕ ਸੰਜੇ ਤਲਵਾੜ ਦੇ ਮਾਤਾ ਜੀ ਦੀ ਤਬੀਅਤ ਥੋੜ੍ਹੇ ਦਿਨਾਂ ਤੋਂ ਠੀਕ ਨਹੀਂ ਸੀ ਤੇ ਉਹ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਸਨ। ਬੀਤੇ ਦਿਨੀਂ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਵੀ ਉਨ੍ਹਾਂ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਸਨ।


author

Manoj

Content Editor

Related News