ਪੰਜਾਬ ਦੇ ਪਿੰਡਾਂ ਦੀ ਇਹ ਵੱਡੀ ਸਮੱਸਿਆ ਹੋਵੇਗੀ ਹੱਲ, CM ਮਾਨ ਨੇ 4 ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ

Tuesday, Aug 08, 2023 - 01:31 PM (IST)

ਪੰਜਾਬ ਦੇ ਪਿੰਡਾਂ ਦੀ ਇਹ ਵੱਡੀ ਸਮੱਸਿਆ ਹੋਵੇਗੀ ਹੱਲ, CM ਮਾਨ ਨੇ 4 ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਪਿੰਡਾਂ ’ਚ ਸਾਫ਼ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 165.53 ਕਰੋੜ ਰੁਪਏ ਦੇ ਪ੍ਰਾਜੈਕਟ ਮੰਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰਾਜੈਕਟਾਂ ਰਾਹੀਂ ਸਰਹੱਦੀ ਜ਼ਿਲ੍ਹਿਆਂ ਦੇ ਨਾਲ-ਨਾਲ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਪਿੰਡਾਂ ’ਚ ਵੀ ਪਾਣੀ ਦੀ ਕੁਆਲਿਟੀ ’ਚ ਸੁਧਾਰ ਆਵੇਗਾ ਅਤੇ ਜਿੱਥੇ-ਜਿੱਥੇ ਪਾਣੀ ਦੀ ਥੁੜ ਜਾਂ ਘਾਟ ਹੈ, ਉੱਥੇ ਭਰਪੂਰ ਮਾਤਰਾ ’ਚ ਪਾਣੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਕੀਮਾਂ ਅਧੀਨ ਅਜਿਹੇ 4 ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਨ੍ਹਾਂ ਰਾਹੀਂ ਸਾਫ਼ ਪੀਣਯੋਗ ਪਾਣੀ ਦੀ ਸਪਲਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ 55.83 ਕਰੋੜ ਰੁਪਏ ਦੀ ਲਾਗਤ ਨਾਲ 16 ਜ਼ਿਲ੍ਹਿਆਂ ’ਚ 63 ਸਕੀਮਾਂ ਨੂੰ 2023-24 ’ਚ ਮੁਕੰਮਲ ਕਰਨ ਦੀ ਤਜਵੀਜ਼ ਹੈ। ਇਨ੍ਹਾਂ 16 ਜ਼ਿਲ੍ਹਿਆਂ ’ਚੋਂ 6 ਸਰਹੱਦੀ ਜ਼ਿਲ੍ਹੇ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 55.61 ਕਰੋੜ ਰੁਪਏ ਦੀ ਲਾਗਤ ਨਾਲ 21 ਜ਼ਿਲ੍ਹਿਆਂ ਦੀਆ 181 ਨਵੀਆਂ ਸਕੀਮਾਂ ਉਸਾਰੀ/ਨਵੀਨੀਕਰਣ ਅਧੀਨ ਹਨ। ਇਹ ਕੰਮ ਮਾਰਚ 2024 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਨਗਰ ਨਿਗਮ ਚੋਣਾਂ : ਨਵੇਂ ਸਿਰੇ ਤੋਂ ਕੀਤੀ ਵਾਰਡਬੰਦੀ ਨੂੰ ਲੈ ਕੇ ‘ਆਪ’ ਦੇ ਪੁਰਾਣੇ ਨੇਤਾਵਾਂ ’ਚ ਵੀ ਹੈ ਵਿਧਾਇਕਾਂ ਦੇ ਪ੍ਰਤੀ ਅਸੰਤੋਸ਼ 

ਇਸੇ ਤਰ੍ਹਾਂ 40.35 ਕਰੋੜ ਰੁਪਏ ਦੇ ਲਾਗਤ 7 ਜ਼ਿਲ੍ਹਿਆਂ ’ਚ ਕੰਮ ਚੱਲ ਰਹੇ ਹਨ ਜੋ 2023-24 ’ਚ ਮੁਕੰਮਲ ਕਰ ਲਏ ਜਾਣਗੇ। ਜਿੰਪਾ ਨੇ ਦੱਸਿਆ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ 103 ਨਵੇਂ ਟਿਊਬਵੈੱਲ 16 ਜ਼ਿਲ੍ਹਿਆਂ ’ਚ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ’ਚੋਂ 3 ਜ਼ਿਲ੍ਹੇ ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਰਹੱਦੀ ਹਨ। ਨਵੇਂ ਟਿਊਬਵੈੱਲ ਲਗਾਉਣ ਦਾ ਕੰਮ ਮਾਰਚ 2024 ਤੋ ਪਹਿਲਾਂ ਪੂਰਾ ਕਰ ਲਏ ਜਾਣ ਦਾ ਟੀਚਾ ਹੈ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਕਹਿ ਚੁੱਕੇ ਹਨ ਕਿ ਪਿੰਡਾਂ ਦਾ ਵਿਕਾਸ ਕਰਨਾ ਅਤੇ ਹਰ ਤਰ੍ਹਾਂ ਦੀ ਸਹੂਲਤ ਨਾਲ ਪਿੰਡਾਂ ਨੂੰ ਲੈਸ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਪਣਾ ਭਰਪੂਰ ਯੋਗਦਾਨ ਪਾ ਰਿਹਾ ਹੈ। 

ਇਹ ਵੀ ਪੜ੍ਹੋ : ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਹੁੰਦਿਆਂ ਹੀ ਗੁਰਾਇਆ ’ਚ ਹਲਚਲ ਹੋਈ ਤੇਜ਼

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Anuradha

Content Editor

Related News