ਪੰਜਾਬ ਸਰਕਾਰ ਵੱਲੋਂ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ ਮੌਕੇ ‘ਸਰਬ ਧਰਮ ਪ੍ਰਾਥਨਾ ਸਭਾ’ ਦਾ ਆਯੋਜਨ

Tuesday, Aug 31, 2021 - 05:36 PM (IST)

ਚੰਡੀਗੜ੍ਹ— ਮਰਹੂਮ ਸਾਬਕਾ ਮੁੱਖ ਮੰਤਰੀ ਸ. ਬੇਅੰਤ ਸਿੰਘ ਦੀ 26ਵੀਂ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਬਰਕਰਾਰ ਰੱਖਣ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਯਾਦ ਕੀਤਾ ਗਿਆ। ਪਾਰਟੀ ਨੇਤਾਵਾਂ ਅਤੇ ਮੈਂਬਰਾਂ ਨੇ ਇਕ ਬਿਆਨ ਵਿਚ ਕਿਹਾ ਕਿ ਅਮਨ-ਕਾਨੂੰਨ ਦੀ ਬਹਾਲੀ ਲਈ ਮਰਹੂਮ ਸ. ਬੇਅੰਤ ਸਿੰਘ ਜੀ ਦੇ ਬਲਿਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਅੱਜ ਇਥੇ ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਦੀ ਯਾਦ ਵਿਚ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਦੀ 26ਵੀਂ ਬਰਸੀ ਸੈਕਟਰ-42, ਚੰਡੀਗੜ੍ਹ ਵਿਖੇ ਮਨਾਈ ਗਈ। ਪੰਜਾਬ ਦੇ 12ਵੇਂ ਮੁੱਖ ਮੰਤਰੀ ਬੇਅੰਤ ਸਿੰਘ ਦਾ 31 ਅਗਸਤ 1995 ਨੂੰ ਕਤਲ  ਕਰ ਦਿੱਤਾ ਗਿਆ ਸੀ। ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਨੂੰ ਯਾਦ ਕਰਦਿਆਂ ਸਰਬ ਧਰਮ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ।

ਜਲੰਧਰ ’ਚ ਵੱਡੀ ਵਾਰਦਾਤ: ਗੋਲ਼ੀਆਂ ਨਾਲ ਭੁੰਨਿਆ ਨੌਜਵਾਨ, ਖੇਤਾਂ ’ਚ ਖ਼ੂਨ ਨਾਲ ਲਥਪਥ ਮਿਲੀ ਲਾਸ਼

PunjabKesari

ਇਸ ਮੌਕੇ ਮਰਹੂਮ ਮੁੱਖ ਮੰਤਰੀ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਵੱਲੋਂ ਸ਼ੁਰੂ ਕੀਤੀਆਂ ਵਿਕਾਸ ਨੀਤੀਆਂ ਅਤੇ ਸਕੀਮਾਂ ਨੂੰ ਅੱਗੇ ਲੈ ਜਾਣ ਦਾ ਅਹਿਦ ਦੁਹਰਾਇਆ। ਇਸ ਤੋਂ ਇਲਾਵਾ ਸ. ਬੇਅੰਤ ਸਿੰਘ ਦੇ ਦੂਜੇ ਪੋਤਰੇ ਅਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਜੀ ਨਾਲ ਬਿਤਾਏ ਸਮੇਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀਆਂ ਨੈਤਿਕ ਕਦਰਾਂ ਕੀਮਤਾਂ ਨੂੰ ਅਪਨਾਉਣ ਦਾ ਅਹਿਦ ਵੀ ਲਿਆ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਪੂਰਥਲਾ ਪੁਲਸ ਵੱਲੋਂ 100 ਕਰੋੜ ਦੀ ਹੈਰੋਇਨ ਜ਼ਬਤ, ਦੋ ਨਸ਼ਾ ਤਸਕਰ ਗ੍ਰਿਫ਼ਤਾਰ

PunjabKesari

ਮਰਹੂਮ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਂਦ ਕਰਦਿਆਂ ਸ. ਕੋਟਲੀ ਨੇ ਕਿਹਾ ਕਿ ਸ. ਬੇਅੰਤ ਸਿੰਘ ਨੇ ਸੂਬੇ ਦੀ ਏਕਤਾ ਅਤੇ ਭਾਈਚਾਰਕ ਸਾਂਝ ਬਹਾਲ ਕਰਨ ਲਈ ਅਣਥੱਕ ਯੋਗਦਾਨ ਪਾਇਆ ਅਤੇ ਅਸੀਂ ਵੀ ਦੇਸ਼ ਦੇ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾਉਣ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਸ. ਬੇਅੰਤ ਸਿੰਘ ਨੇ ਚਾਰ ਦਹਾਕੇ ਤੱਕ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਅਤੇ ਅਜਿਹੀ ਮਿਸਾਲ ਘੱਟ ਹੀ ਵੇਖਣ ਨੂੰ ਮਿਲਦੀ ਹੈ। ਸਾਨੂੰ ਅੱਜ ਉਨ੍ਹਾਂ ਵੱਲੋਂ ਵਿਖਾਏ ਰਾਹ ਉਤੇ ਚੱਲਣ ਦੀ ਲੋੜ ਹੈ।

ਇਹ ਵੀ ਪੜ੍ਹੋ: ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸਿਮਰਨਜੀਤ ਸਿੰਘ ਮਾਨ ਦਾ ਬੀਬੀ ਜਗੀਰ ਕੌਰ ਨੂੰ ਵੱਡਾ ਸਵਾਲ

PunjabKesari

ਇਸ ਸਮਾਗਮ ਦੌਰਾਨ ਸ੍ਰੀ ਸਾਧੂ ਸਿੰਘ ਧਰਮਸੋਤ, ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ, ਸ੍ਰੀ ਭਾਰਤ ਭੂਸ਼ਣ ਆਸ਼ੂ, ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਸ. ਚਰਨਜੀਤ ਸਿੰਘ ਚੰਨੀ (ਸਾਰੇ ਕੈਬਨਿਟ ਮੰਤਰੀ), ਸ੍ਰੀ ਸਮਸੇਰ ਸਿੰਘ ਦੁਲੋਂ, ਸ੍ਰੀ ਅਮਰ ਸਿੰਘ, ਸ੍ਰੀ ਮੁਹੰਮਦ ਸਦੀਕ (ਸਾਰੇ ਸੰਸਦ ਮੈਂਬਰ), ਪੀ. ਪੀ. ਸੀ. ਸੀ. ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ, ਸ. ਕੁਲਜੀਤ ਸਿੰਘ ਨਾਗਰਾ, ਸ. ਰਣਦੀਪ ਸਿੰਘ ਨਾਭਾ, ਸ. ਕੁਲਦੀਪ ਸਿੰਘ ਵੈਦ, ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਸ. ਗੁਰਪ੍ਰੀਤ ਸਿੰਘ ਜੀ.ਪੀ., ਸ੍ਰੀ ਲਖਬੀਰ ਸਿੰਘ ਲੱਖਾ, ਸ. ਦਰਸਨ ਸਿੰਘ ਬਰਾੜ, ਸ੍ਰੀ ਸੁਰਿੰਦਰ ਡਾਵਰ (ਸਾਰੇ ਵਿਧਾਇਕ), ਸ੍ਰੀ ਤੇਜ ਪ੍ਰਕਾਸ਼ ਸਿੰਘ ਕੋਟਲੀ (ਸਾਬਕਾ ਮੰਤਰੀ), ਡੀਐਸਪੀ ਸ. ਗੁਰਇਕਬਾਲ ਸਿੰਘ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ, ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸਲਾਹਕਾਰ ਕੈਪਟਨ ਸੰਦੀਪ ਸੰਧੂ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਚੇਅਰਮੈਨ ਸਫ਼ਾਈ ਕਰਮਚਾਰੀ ਕਮਿਸਨ ਸ੍ਰੀ ਗੇਜਾ ਰਾਮ, ਚੇਅਰਮੈਨ ਪੀ. ਐੱਸ. ਆਈ. ਡੀ. ਸੀ. ਕੇ.ਕੇ. ਬਾਵਾ, ਪੰਜਾਬ ਟੱਪਰੀਵਾਸ ਅਤੇ ਬਾਜੀਗਰ ਭਲਾਈ ਬੋਰਡ ਦੇ ਚੇਅਰਮੈਨ ਸ੍ਰੀ ਜੱਗਾ ਰਾਮ ਸ਼ਾਮਲ ਸਨ। ਇਸ ਤੋਂ ਇਲਾਵਾ ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਅਧਿਕਾਰੀ, ਜ਼ਿਲ੍ਹਾ ਇਕਾਈ ਦੇ ਪ੍ਰਧਾਨ, ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

PunjabKesari

PunjabKesari

ਇਹ ਵੀ ਪੜ੍ਹੋ: ਕਾਂਗਰਸੀ ਵਿਧਾਇਕ ਤੇ ਪੁਲਸ ਅਫ਼ਸਰ ਤੋਂ ਦੁਖ਼ੀ ਹੋ ਕੇ ਜ਼ਹਿਰੀਲੀ ਦਵਾਈ ਨਿਗਲਣ ਵਾਲੇ ਗਊਸ਼ਾਲਾ ਸੰਚਾਲਕ ਨੇ ਤੋੜਿਆ ਦਮ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News