ਭਲਕੇ ਦੀਨਾਨਗਰ ''ਚ ਆਉਣਗੇ ਮੁੱਖ ਮੰਤਰੀ ਭਗਵੰਤ ਮਾਨ, ਵਪਾਰੀਆਂ ਤੇ ਕਾਰੋਬਾਰੀਆਂ ਨਾਲ ਕਰਨਗੇ ਮੁਲਾਕਾਤ

02/24/2024 6:33:22 PM

ਦੀਨਾਨਗਰ/ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਭਲਕੇ ਯਾਨੀ 25 ਫਰਵਰੀ ਨੂੰ ਸਰਹੱਦੀ ਖੇਤਰ ਦੀਨਾਨਗਰ ਵਿੱਚ ਆਉਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ ਨੂੰ ਦੀਨਾਨਗਰ ਦੇ ਆਨੰਦ ਪੈਲੇਸ ਵਿਖੇ ਪੁੱਜਣਗੇ, ਜਿੱਥੇ ਉਹ ਪੰਜਾਬ ਸਰਕਾਰ ਦੇ ਵਪਾਰੀ ਮਿਲਣੀ ਦੌਰਾਨ ਵਪਾਰੀਆਂ ਤੇ ਹੋਰ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਹਨਾਂ ਨੂੰ ਸੰਬੋਧਨ ਕਰਨਗੇ। 

ਇਹ ਵੀ ਪੜ੍ਹੋ :  ਫ਼ਾਜ਼ਿਲਕਾ 'ਚ 4 ਦੋਸਤਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ, ਸ਼ਰਾਬ ਪੀ ਕੇ ਆਪਣੇ ਹੀ ਦੋਸਤ ਦਾ ਕੀਤਾ ਸੀ ਕਤਲ

ਇਸ ਗੱਲ ਦਾ ਖੁਲਾਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਸੰਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਆਨੰਦ ਪੈਲੇਸ ਵਿਖੇ ਪੁੱਜੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਨੇ ਕੀਤਾ। ਸ਼ਮਸ਼ੇਰ ਸਿੰਘ ਨੇ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੀਨਾਨਗਰ ਵਿਧਾਨਸਭਾ ਹਲਕੇ ਅੰਦਰ ਇਹ ਪਹਿਲੀ ਫੇਰੀ ਹੋਵੇਗੀ। ਜਿੱਥੇ ਉਹ ਜ਼ਿਲ੍ਹੇ ਭਰ ਦੇ ਕਾਰੋਬਾਰੀਆਂ ਨੂੰ ਮਿਲਣਗੇ ਅਤੇ ਉਹਨਾਂ ਨਾਲ ਗੱਲਬਾਤ ਕਰਨਗੇ। ਇਸ ਮੌਕੇ 'ਤੇ ਉਹਨਾਂ ਨਾਲ ਐੱਸ. ਡੀ. ਐੱਮ. ਦੀਨਾਨਗਰ ਗੁਰਦੇਵ ਸਿੰਘ ਧੰਮ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ ਬਾਜਵਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ :  ਕਿਸਾਨੀ ਅੰਦੋਲਨ ਦੌਰਾਨ ਸ਼ੁਭਕਰਨ ਦੀ ਮੌਤ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News