CM ਮਾਨ ਨੂੰ ਹਟਾਉਣ ਦੀ ਤਿਆਰੀ! ਸਿਆਸੀ ਵੈਂਟੀਲੇਟਰ ਬਣਿਆ ਫੋਰਟਿਸ, ਅਕਾਲੀ ਦਲ ਨੇ ਚੁੱਕੇ ਸਵਾਲ

Tuesday, Feb 17, 2026 - 12:15 PM (IST)

CM ਮਾਨ ਨੂੰ ਹਟਾਉਣ ਦੀ ਤਿਆਰੀ! ਸਿਆਸੀ ਵੈਂਟੀਲੇਟਰ ਬਣਿਆ ਫੋਰਟਿਸ, ਅਕਾਲੀ ਦਲ ਨੇ ਚੁੱਕੇ ਸਵਾਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਰਬਜੀਤ ਸਿੰਘ ਝਿੰਜਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅਤੇ ਹਸਪਤਾਲ ਵਿਚ ਦਾਖਲ ਹੋਣ ਦੇ ਘਟਨਾਕ੍ਰਮ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਝਿੰਜਰ ਨੇ ਸੋਸ਼ਲ ਮੀਡੀਆ ਰਾਹੀਂ ਪੁੱਛਿਆ ਹੈ ਕਿ ਕੀ ਇਹ ਸਭ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਤਿਆਰੀ ਹੈ। ਝਿੰਜਰ ਨੇ ਦੋਸ਼ ਲਾਇਆ ਕਿ ਇਹ ਸਾਰਾ ਘਟਨਾਕ੍ਰਮ ਹੋਰ ਵਿਧਾਇਕਾਂ ਦਾ ਸਮਰਥਨ ਜੁਟਾਉਣ ਲਈ ਸਮਾਂ ਖਰੀਦਣ ਦਾ ਇੱਕ "ਡਰਾਮਾ" ਹੋ ਸਕਦਾ ਹੈ। ਉਨ੍ਹਾਂ ਨੇ ਫੋਰਟਿਸ ਹਸਪਤਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਲਈ ਇਕ "ਸਿਆਸੀ ਵੈਂਟੀਲੇਟਰ" ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ : ਬਿਜਲੀ ਵਾਲੇ ਪ੍ਰੀ-ਪੇਡ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, PSPCL ਨੇ ਜਾਰੀ ਕੀਤਾ ਨੋਟਿਸ

ਅਕਾਲੀ ਆਗੂ ਨੇ ਪਿਛਲੇ 24 ਘੰਟਿਆਂ ਦੇ ਘਟਨਾਕ੍ਰਮ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੂੰ ਐਤਵਾਰ ਸ਼ਾਮ ਨੂੰ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੇ ਸਾਰੇ ਟੈਸਟ ਸਥਿਰ ਦੱਸੇ ਗਏ। ਇਸ ਦੌਰਾਨ ਖ਼ਬਰਾਂ ਲੀਕ ਹੋਈਆਂ ਕਿ ਮੁੱਖ ਮੰਤਰੀ ਮੋਗਾ ਰੈਲੀ ਵਿਚ ਸ਼ਾਮਲ ਨਹੀਂ ਹੋਣਗੇ। ਹਾਲਾਂਕਿ, ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਅਤੇ ਉਹ ਅਰਵਿੰਦ ਕੇਜਰੀਵਾਲ ਦੇ ਨਾਲ ਰੈਲੀ ਵਿਚ ਨਜ਼ਰ ਆਏ। ਰੈਲੀ ਖਤਮ ਹੋਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਮੁੜ ਫੋਰਟਿਸ ਹਸਪਤਾਲ ਪਹੁੰਚ ਗਏ। ਸਰਬਜੀਤ ਸਿੰਘ ਝਿੰਜਰ ਨੇ ਸਵਾਲ ਕੀਤਾ ਕਿ ਕੀ ਇਹ ਸਭ ਸਿਰਫ਼ ਇਕ ਇਤਫ਼ਾਕ ਹੈ ਜਾਂ ਕੋਈ ਵੱਡੀ "ਸਿਆਸੀ ਖੇਡ" ਚੱਲ ਰਹੀ ਹੈ। ਉਨ੍ਹਾਂ ਨੇ ਅੰਤ ਵਿਚ ਕਿਹਾ ਕਿ "ਪੰਜਾਬ ਸਪੱਸ਼ਟਤਾ ਦਾ ਹੱਕਦਾਰ ਹੈ, ਡਰਾਮੇ ਦਾ ਨਹੀਂ"।

ਇਹ ਵੀ ਪੜ੍ਹੋ : ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖ਼ਬਰ! ਪੰਜਾਬ ਵਾਸੀਆਂ ਲੱਗ ਸਕਦੈ ਝਟਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News