CM ਮਾਨ ਨੇ ਟਵੀਟ ਕਰਕੇ ਆਖੀ ਵੱਡੀ ਗੱਲ, ਕਿਹਾ...ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ
Tuesday, Dec 24, 2024 - 01:09 PM (IST)
ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਚੱਲ ਰਹੇ ਮਰਨ ਵਰਤ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਮਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ। ਕੇਂਦਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ ? ਜੇ ਪ੍ਰਧਾਨ ਮੰਤਰੀ ਮੋਦੀ ਰੂਸ ਅਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਹਨ ਤਾਂ 200 ਕਿੱਲੋਮੀਟਰ 'ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ।
ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਪੈਰੋਕਾਰਾਂ ਲਈ ਕਸ਼ਟਦਾਇਕ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
ਦੱਸਣਯੋਗ ਹੈ ਕਿ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਪਿਛਲੇ 10 ਮਹੀਨਿਆਂ ਤੋਂ ਕਿਸਾਨਾਂ ਦਾ ਪ੍ਰਦਰਸ਼ਨ ਚੱਲ ਰਿਹਾ ਹੈ ਪਰ ਅਜੇ ਤਕ ਇਕ ਵਾਰ ਕੇਂਦਰ ਸਰਕਾਰ ਵਲੋਂ ਗੱਲਬਾਤ ਦਾ ਸੱਦਾ ਨਹੀਂ ਆਇਆ ਹੈ। ਇਸ ਦਰਮਿਆਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਇਕ ਮਹੀਨੇ ਤੋਂ ਮਰਨ ਵਰਤ 'ਤੇ ਬੈਠੇ ਹੋਏ ਹਨ। ਇਸ ਦਰਮਿਆਨ ਡਾਕਟਰਾਂ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚੌਕਸ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜਿਸ ਹਾਲਾਤ ਵਿਚ ਡੱਲੇਵਾਲ ਗੁਜ਼ਰ ਰਹੇ ਹਨ, ਇਸ ਵਿਚਾਲੇ ਕੁਝ ਵੀ ਹੋ ਸਕਦਾ ਹੈ। ਲਿਹਾਜ਼ਾ ਬੇਹੱਦ ਚੌਕਸੀ ਵਰਤਣ ਦੀ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਰੇ ਬਾਜ਼ਾਰ ਮੁੰਡੇ ਦਾ ਕਤਲ, ਭੱਜ ਰਹੇ ਕਾਤਲਾਂ ਨਾਲ ਵਾਪਰਿਆ ਹਾਦਸਾ, 1 ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e