CM ਮਾਨ ਨੇ ਕਾਇਮ ਰੱਖਿਆ ਰਵਾਇਤੀ ਪੰਜਾਬੀ ਰਿਵਾਜ, ਘਰ ਆਉਣ ਵਾਲਿਆਂ ਨੂੰ ਹੱਥੀਂ ਵੰਡ ਰਹੇ ਵਿਆਹ ਦੀ ਭਾਜੀ
Monday, Jul 11, 2022 - 10:12 AM (IST)
ਲੁਧਿਆਣਾ (ਵਿੱਕੀ) : ਹਾਲ ਹੀ 'ਚ ਵਿਆਹ ਦੇ ਬੰਧਨ 'ਚ ਬੱਝੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਆਪਣੀ ਰਿਹਾਇਸ਼ ’ਤੇ ਵਧਾਈ ਦੇਣ ਆਉਣ ਵਾਲਿਆਂ ਨੂੰ ਮੁੱਖ ਮੰਤਰੀ ਮਾਨ ਵੱਲੋਂ ਰਵਾਇਤੀ ਪੰਜਾਬੀ ਰੀਤੀ ਰਿਤੀ-ਰਿਵਾਜ ਅਨੁਸਾਰ ਭਾਜੀ ਦੇ ਡੱਬੇ ਦਿੱਤੇ ਜਾ ਰਹੇ ਹਨ, ਜਿਸ 'ਚ ਜੋਧਪੁਰੀ ਲੱਡੂ, ਨਮਕੀਨ ਮਟਰੀ, ਮਖਾਣੇ ਅਤੇ ਮੱਠੀਆਂ ਸ਼ਾਮਲ ਹਨ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਪੁਲਸ ਨੂੰ ਮਿਲਿਆ 'ਲਾਰੈਂਸ ਬਿਸ਼ਨੋਈ' ਦਾ ਟ੍ਰਾਂਜਿਟ ਰਿਮਾਂਡ, ਸਖ਼ਤ ਸੁਰੱਖਿਆ ਹੇਠ ਹੋਈ ਪੇਸ਼ੀ
ਐਤਵਾਰ ਨੂੰ ਲੁਧਿਆਣਾ ਤੋਂ ਮੁੱਖ ਮੰਤਰੀ ਨੂੰ ਵਧਾਈ ਦੇਣ ਗਏ ਵਿਧਾਇਕਾਂ 'ਚ ਸ਼ਾਮਲ ਮਦਨ ਲਾਲ ਬੱਗਾ ਅਤੇ ਅਸ਼ੋਕ ਪਰਾਸ਼ਰ ਪੱਪੀ ਨੇ ਦੱਸਿਆ ਕਿ ਵੱਖ-ਵੱਖ ਹਲਕਿਆਂ ਦੇ ‘ਆਪ’ ਵਿਧਾਇਕਾਂ ਨੇ ਨਵ-ਵਿਆਹੁਤਾ ਮਾਨ ਜੋੜੇ ਨੂੰ ਵਿਆਹ ਦੀ ਵਧਾਈ ਦਿੱਤੀ ਤਾਂ ਮੁੱਖ ਮੰਤਰੀ ਨੇ ਵੀ ਸਾਰੇ ਵਿਧਾਇਕਾਂ ਦਾ ਪਰਿਵਾਰਕ ਮੈਂਬਰ ਵੱਲੋਂ ਮਾਣ-ਸਨਮਾਨ ਕੀਤਾ ਅਤੇ ਬਕਾਇਦਾ ਉਨ੍ਹਾਂ ਦੇ ਹੱਥਾਂ 'ਚ ਭਾਜੀ ਦੇ ਡੱਬੇ ਦੇ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।
ਇਹ ਵੀ ਪੜ੍ਹੋ : ਚੰਡੀਗੜ੍ਹ ਸਕੂਲ ਹਾਦਸੇ ’ਚ ਮਾਰੀ ਗਈ ਹਿਰਾਕਸ਼ੀ ਦਾ ਹੋਇਆ ਸਸਕਾਰ, ਰੋ-ਰੋ ਬੇਹਾਲ ਹੋਏ ਮਾਪੇ
ਮੁੱਖ ਮੰਤਰੀ ਨੂੰ ਵਧਾਈ ਦੇਣ ਵਾਲੇ ਵਿਧਾਇਕਾਂ 'ਚ ਬੱਗਾ, ਪਰਾਸ਼ਰ ਸਮੇਤ ਦਲਜੀਤ ਸਿੰਘ ਭੋਲਾ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਜੀਵਨ ਸਿੰਘ ਸੰਗੋਵਾਲ, ਸਰਬਜੀਤ ਕੌਰ ਮਾਣੂੰਕੇ, ਹਰਦੀਪ ਸਿੰਘ ਮੁੰਡੀਆਂ ਸਮੇਤ ਹੋਰ ਵਿਧਾਇਕ ਸ਼ਾਮਲ ਰਹੇ। ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੇ ਵਿਧਾਇਕਾਂ ਦੇ ਨਾਲ ਗਰੁੱਪ ਫੋਟੋ ਵੀ ਖਿਚਵਾਈ। ਵਿਧਾਇਕ ਬੱਗਾ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਵੱਲੋਂ ਵਿਧਾਇਕਾਂ ਨੂੰ ਪੰਜਾਬ ਦੀ ਰਵਾਇਤੀ ਰੀਤੀ-ਰਿਵਾਜ ਦੇ ਅਨੁਸਾਰ ਮਠਿਆਈ ਵੱਜੋਂ ਭਾਜੀ ਦੇ ਡੱਬੇ ਵੀ ਦਿੱਤੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ