PM ਮੋਦੀ ਨਾਲ 24 ਮਾਰਚ ਨੂੰ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਅਹਿਮ ਮੁੱਦਿਆਂ ’ਤੇ ਹੋ ਸਕਦੀ ਹੈ ਚਰਚਾ

Tuesday, Mar 22, 2022 - 04:24 PM (IST)

PM ਮੋਦੀ ਨਾਲ 24 ਮਾਰਚ ਨੂੰ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਅਹਿਮ ਮੁੱਦਿਆਂ ’ਤੇ ਹੋ ਸਕਦੀ ਹੈ ਚਰਚਾ

ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 24 ਮਾਰਚ ਨੂੰ ਸਵੇਰੇ 11 ਵਜੇ ਦਿੱਲੀ ਵਿਖੇ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਿਤ ਅਹਿਮ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਸੀ।

ਇਹ ਵੀ ਪੜ੍ਹੋ : 16ਵੀਂ ਵਿਧਾਨ ਸਭਾ ਦੇ ਪਹਿਲੇ ਭਾਸ਼ਣ ’ਚ ਬੋਲੇ ਰਾਜਪਾਲ, ਪੰਜਾਬ ’ਚ ਹੁਣ ਲੋਕ ਹੀ ਅਸਲੀ ਰਾਜਾ ਹੋਣਗੇ

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ ’ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ। 


author

Manoj

Content Editor

Related News