ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ CM ਭਗਵੰਤ ਮਾਨ ਦੀ ਸਖ਼ਤੀ, ਜਲੰਧਰ ਪਹੁੰਚ ਕੀਤਾ ਵੱਡਾ ਐਲਾਨ

Saturday, May 03, 2025 - 02:15 PM (IST)

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ CM ਭਗਵੰਤ ਮਾਨ ਦੀ ਸਖ਼ਤੀ, ਜਲੰਧਰ ਪਹੁੰਚ ਕੀਤਾ ਵੱਡਾ ਐਲਾਨ

ਜਲੰਧਰ (ਵੈੱਬ ਡੈਸਕ, ਸੋਨੂੰ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚੇ। ਪੀ. ਏ. ਪੀ. ਜਲੰਧਰ ਵਿੱਚ ਪਿੰਡ ਪੱਧਰੀ ਰੱਖਿਆ ਕਮੇਟੀ ਦੇ ਮੈਂਬਰਾਂ ਦੀ ਇਕ ਮਹੱਤਵਪੂਰਨ ਸਭਾ ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿੱਚ ਮੁੱਖ ਮੰਤਰੀ ਦੇ ਆਉਣ 'ਤੇ 'ਆਪ' ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਸਾਰੇ ਵਿਧਾਇਕਾਂ ਨੇ 'ਆਪ' ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ 'ਟੋਕਨ ਆਫ਼ ਲਵ' ਦੇ ਕੇ ਉਨ੍ਹਾਂ ਦਾ ਸੁਆਗਤ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਇਕੱਠ ਨੂੰ ਸੰਬੋਧਨ ਵੀ ਕੀਤਾ। 

ਇਹ ਵੀ ਪੜ੍ਹੋ: ਸਾਵਧਾਨ ! ਪੰਜਾਬ 'ਚ ਇਸ ਗੰਭੀਰ ਬੀਮਾਰੀ ਦੀ ਦਸਤਕ, ਵਧਣ ਲੱਗਾ ਮਰੀਜ਼ਾਂ ਦਾ ਅੰਕੜਾ

PunjabKesari

ਇਸ ਦੌਰਾਨ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਸੀਂ ਪਿੰਡ ਵਿਚ ਕਿਸੇ ਨੂੰ ਵੀ ਨਸ਼ਾ ਵੇਚਣ ਨਹੀਂ ਦੇਣਾ, ਜਿਸ ਕਰਕੇ ਗੁਰਦੁਆਰਿਆਂ ਵਿਚ ਵੀ ਅਨਾਊਲਮੈਂਟਾਂ ਕੀਤੀਆਂ ਜਾ ਰਹੀਆਂ ਹਨ। ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ। ਪਾਪ ਦੀ ਕਮਾਈ ਨਾਲ ਬਣਾਈ ਗਈ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਪੰਜਾਬ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਲੈ ਕੇ ਕਿਸੇ ਵੀ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ। ਪਾਪ ਦੀ ਕਮਾਈ ਦਾ ਬਣਾਏ ਗਏ ਮਹਿਲਾਂ ਨੂੰ ਜ਼ਰੂਰ ਢਾਹਿਆ ਜਾਵੇਗਾ। ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਲੋਕ ਵੱਡੇ-ਵੱਡੇ ਮਹਿਲ ਢਾਹਉਂਦੇ ਵੇਖਣਗੇ। ਪੰਜਾਬ ਦੇ ਡੀ. ਜੀ. ਪੀ. ਨੂੰ ਸਖ਼ਤ ਹੁਕਮ ਦਿੱਤੇ ਗਏ ਹਨ। ਉਨ੍ਹਾਂ ਨੂੰ ਇਥੋਂ ਤੱਕ ਕਹਿ ਦਿੱਤਾ ਗਿਆ ਹੈ ਕਿ ਨਸ਼ਾ ਸਮੱਗਲਰ ਦੇ ਘਰ ਦੇ ਬਾਹਰ ਇਕ ਜੇ. ਸੀ. ਬੀ. ਖੜ੍ਹੀ ਕੀਤੀ ਜਾਵੇ ਤਾਂਕਿ ਅਗਲੇ ਨੂੰ ਪਤਾ ਲੱਗ ਸਕੇਗਾ ਕਿ ਹੁਣ ਉਨ੍ਹਾਂ 'ਤੇ ਐਕਸ਼ਨ ਹੋਣ ਵਾਲਾ ਹੈ। 

ਇਹ ਵੀ ਪੜ੍ਹੋ: ਵੱਡੇ ਭਰਾ ਨੂੰ ਬਚਾਉਂਦੇ ਸਮੇਂ ਦਰਿਆ 'ਚ ਡੁੱਬਿਆ ਛੋਟਾ ਭਰਾ, ਹਿਮਾਚਲ ਤੋਂ ਪੰਜਾਬ ਆਏ ਸੀ ਘੁੰਮਣ

PunjabKesari

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪਿੰਡਾਂ ਵਿਚੋਂ ਨਸ਼ਾ ਮੁਕਤ ਹੋਣ ਦੀਆਂ ਰਿਪੋਰਟਾਂ ਆ ਰਹੀਆਂ ਹਨ। ਵੱਡਾ ਐਲਾਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜਿਹੜਾ ਪਿੰਡ ਆਪਣੇ ਪਿੰਡ ਨੂੰ ਨਸ਼ਾ ਮੁਕਤ ਕਰੇਗਾ, ਉਸ ਪਿੰਡ ਨੂੰ ਸਪੈਸ਼ਲ ਗਰਾਂਟ ਦੇ ਨਾਲ-ਨਾਲ ਇਨਾਮ ਵੀ ਦਿੱਤਾ ਜਾਵੇਗਾ। ਭਾਵੇਂ ਕੋਈ ਲੀਡਰ ਹੋਵੇ, ਭਾਵੇਂ ਲੀਡਰ ਦਾ ਭਤੀਜਾ ਜਾਂ ਸਾਲਾ ਹੋਵੇ, ਨਸ਼ੇ ਦੇ ਮਾਮਲੇ ਵਿਚ ਕਿਸੇ ਨੂੰ ਨਹੀਂ ਬਖ਼ਸ਼ਿਆ ਜਾਵੇਗਾ। ਅੱਜ ਸਾਨੂੰ ਪਾਣੀ ਦੇ ਹੱਕ ਲਈ ਲੜਨ ਦੀ ਲੋੜ ਹੈ ਅਤੇ ਨਸ਼ਿਆਂ ਦੇ ਵਿਰੁੱਧ ਖੜ੍ਹਨ ਦੀ ਜ਼ਰੂਰਤ ਹੈ। ਅਸੀਂ ਪਾਣੀ ਦੇ ਹੱਕ ਲਈ ਵੀ ਲੜ ਰਹੇ ਹਾਂ ਅਤੇ ਨਸ਼ਿਆਂ ਦੇ ਵਿਰੁੱਧ ਵੀ ਲੜ ਰਹੇ ਹਾਂ। 

ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਗੁੱਲ

ਉਥੇ ਹੀ ਪਾਣੀਆਂ ਦੇ ਮੁੱਦੇ 'ਤੇ ਬੋਲਦੇ ਹੋਏ ਕਿਹਾ ਕਿ ਅਸੀਂ ਨਸ਼ਿਆਂ ਖ਼ਿਲਾਫ਼ ਜੰਗ ਲੜ ਰਹੇ ਹਾਂ, ਉਧਰੋਂ ਹਰਿਆਣਾ ਨੇ ਪਾਣੀ ਨੂੰ ਲੈ ਕੇ ਨਵਾਂ ਪੰਗਾ ਨਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੰਝ ਧੱਕੇ ਨਾਲ ਕੋਈ ਪਾਣੀ ਨਹੀਂ ਲੈ ਸਕਦਾ। ਪਿਛਲੀਆਂ ਸਰਕਾਰਾਂ 'ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਪਹਿਲਾਂ ਵਾਲਿਆਂ ਨੇ ਤਾਂ ਪਾਣੀ ਦਾ ਕੋਈ ਹਿਸਾਬ ਨਹੀਂ ਰੱਖਿਆ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ।ਪੰਜਾਬ ਨਾਲ ਹਮੇਸ਼ਾ ਵਿਤਕਰਾ ਹੁੰਦਾ ਰਿਹਾ ਹੈ, ਜਿਸ ਨੂੰ ਅਸੀਂ ਠੀਕ ਕਰਾਂਗਾ। ਹੁਣ ਅਸੀਂ ਆਪਣਾ ਪਾਣੀ ਆਪ ਵੀ ਵਰਤਣ ਲੱਗੇ ਹਾਂ। ਹਰ ਕੰਮ ਦਾ ਨਕਸ਼ਾ ਬਣਾ ਕੇ ਤੁਰਨਾ ਪੈਂਦਾ ਹੈ। ਅਸੀਂ ਐਗਰੀਕਲਚਰ ਨੂੰ ਏ. ਆਈ. ਨਾਲ ਜੋੜ ਰਹੇ ਹਾਂ।

ਇਹ ਵੀ ਪੜ੍ਹੋ: ਪੰਜਾਬ 'ਚ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਰਹਿਣ ਸਾਵਧਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News