ਖਟਕੜ ਕਲਾਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
Wednesday, Mar 23, 2022 - 01:47 PM (IST)
ਨਵਾਂਸ਼ਹਿਰ (ਵੈੱਬ ਡੈਸਕ)— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜ ਚੁੱਕੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਇਸ ਖ਼ਾਸ ਮੌਕੇ ’ਤੇ ਆਮ ਲੋਕ ਵੀ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਇਸ ਮੌਕੇ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਫ਼ਨਿਆਂ ਨੂੰ ਘਰ-ਘਰ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਦਿਨ-ਰਾਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਫ਼ੈਸਲੇ ਸਰਕਾਰ ਵੱਲੋਂ ਲੈ ਲਏ ਗਏ ਹਨ ਅਤੇ ਬਹੁਤ ਸਾਰੇ ਫ਼ੈਸਲੇ ਅਜੇ ਬਾਕੀ ਕਰਨੇ ਹਨ।
ਇਹ ਵੀ ਪੜ੍ਹੋ: ਪੰਜਾਬ ਦੀਆਂ ਜੇਲ੍ਹਾਂ 'ਚ ਸੁਧਾਰ ਕਰਨ ਲਈ ਸੁਖਜਿੰਦਰ ਰੰਧਾਵਾ ਨੇ ਨਵੇਂ ਜੇਲ੍ਹ ਮੰਤਰੀ ਨੂੰ ਦਿੱਤਾ ਸੁਝਾਅ
ਉਨ੍ਹਾਂ ਕਿਹਾ ਕਿ ਫ਼ੈਸਲਿਆਂ ਨੂੰ ਲੋਕ ਖਿੜੇ ਮੱਥੇ ਪ੍ਰਵਾਨ ਕਰ ਰਹੇ ਹਨ ਅਤੇ ਤਿੰਨ ਕਰੋੜ ਦਾ ਸਿਰਫ਼ ਉਨ੍ਹਾਂ ਨੂੰ ਸਹਿਯੋਗ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੱਜ ਦੇ ਦਿਨ ਮੈਂ ਕੋਈ ਵੀ ਰਾਜਨੀਤੀ ਨਹੀਂ ਕਰਨਾ ਚਾਹੁੰਦਾ। ਇਥੇ ਇਹ ਵੀ ਦੱਸ ਦਈਏ ਕਿ ਖਟਕੜ ਕਲਾਂ ਪੁੱਜਣ ਤੋਂ ਪਹਿਲਾਂ ਭਗਵੰਤ ਮਾਨ ਹੁਸੈਨੀਵਾਲਾ ਵਿਖੇ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸਿਜਦਾ ਕੀਤਾ ਸੀ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਦੀ ‘ਆਪ’ ਵਿਧਾਇਕਾਂ ਨਾਲ ਪਲੇਠੀ ਮੀਟਿੰਗ, ਦਿੱਤੀਆਂ ਸਖ਼ਤ ਹਦਾਇਤਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ