ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦ ਕਰਵਾਇਆ ਇਕ ਹੋਰ ਟੋਲ ਪਲਾਜ਼ਾ, ਮਿਲੇਗੀ ਲੋਕਾਂ ਨੂੰ ਵੱਡੀ ਰਾਹਤ

12/15/2022 12:31:24 PM

ਹੁਸ਼ਿਆਰਪੁਰ (ਵੈੱਬ ਡੈਸਕ, ਵਰਿੰਦਰ ਪੰਡਿਤ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੇ ਦੌਰੇ 'ਤੇ ਪਹੁੰਚੇ। ਹੁਸ਼ਿਆਪੁਰ-ਟਾਂਡਾ ਰੋਡ 'ਤੇ ਸਥਿਤ ਲਾਚੋਵਾਲ ਟੋਲ ਪਲਾਜ਼ਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੱਜ ਲਾਚੋਵਾਲ ਟੋਲ ਪਲਾਜ਼ਾ ਨੂੰ ਮੁੱਖ ਮੰਤਰੀ ਮਾਨ ਨੇ ਜਨਤਾ ਦੇ ਸਪੁਰਦ ਕਰ ਦਿੱਤਾ। ਇਸ ਟੋਲ ਪਲਾਜ਼ਾ ਦੀ 15 ਸਾਲ ਦੀ ਮਿਆਦ ਪੂਰੀ ਹੋ ਚੁੱਕੀ ਸੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ਲਈ ਐਲਾਨ ਕੀਤਾ ਹੈ ਕਿ ਹਰ ਇਕ ਟੋਲ ਪਲਾਜ਼ਾ ਆਪਣੀ ਐਕਸਪਾਇਰੀ ਤਾਰੀਖ਼ ਲਿਖ ਕੇ ਟੋਲ ਪਲਾਜ਼ਾ 'ਤੇ ਲਗਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਸਰਕਾਰ ਅਤੇ ਅਕਾਲੀਆਂ ਵੇਲੇ ਦੀ ਸਰਕਾਰ ਨੂੰ ਲੰਮੇ ਹੱਥੀ ਲੈਂਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੰਪਨੀਆਂ ਨੂੰ ਲੋਕਾਂ ਨੂੰ ਲੁੱਟਣ ਦੀ ਛੂਟ ਦਿੱਤੀ ਹੋਈ ਸੀ। ਉਨ੍ਹਾਂ ਕਿਹਾ ਕਿ ਉਹ ਅੱਜ ਇਥੇ ਗੰਭੀਰ ਮੁੱਦੇ 'ਤੇ ਗੱਲ ਕਰਨ ਆਏ ਹਨ। 

ਇਹ ਵੀ ਪੜ੍ਹੋ :  ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਜਲੰਧਰ ਸਣੇ 7 ਜ਼ਿਲ੍ਹਿਆਂ 'ਚ 2 ਦਿਨ ਲੱਗਣਗੇ ਮੇਲੇ

ਉਨ੍ਹਾਂ ਕਿਹਾ ਕਿ ਲਾਚੋਵਾਲ ਟੋਲ ਪਲਾਜ਼ਾ ਦੀ ਕੰਪਨੀ ਨੇ ਐਗਰੀਮੈਂਟ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਹੈ। ਕੰਪਨੀ ਦੇ ਖ਼ਿਲਾਫ਼ ਨੋਟਿਸ ਕੱਢ ਕੇ ਐੱਫ਼. ਆਈ. ਆਰ. ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਤੋਂ 1 ਕਰੋੜ 94 ਲੱਖ ਦਾ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਟੋਲ ਪਲਾਜ਼ਿਆਂ ਦੀ ਵੀ ਵਾਰੀ ਆਵੇਗੀ, ਜਿਸ ਟੋਲ ਪਲਾਜ਼ਾ ਨੇ ਸ਼ਰਤਾਂ ਦੀ ਉਲੰਘਣਾ ਕੀਤਾ ਹੈ, ਉਸ ਦੀ ਲਿਸਟ ਸਾਡੇ ਕੋਲ ਹੈ। ਆਉਣ ਵਾਲੇ ਦਿਨਾਂ ਵਿਚ ਟੋਲ ਪਲਾਜ਼ਾ ਦੀਆਂ ਕੰਪਨੀਆਂ ਦੇ ਵੱਡੇ ਖ਼ੁਲਾਸੇ ਹੋਣਗੇ। ਲਾਚੋਵਾਲ ਟੋਲ ਪਲਾਜ਼ਾ ਦੀ ਕੰਪਨੀ ਵੱਲੋਂ ਸ਼ਰਤਾਂ ਦੀ ਉਲੰਘਣਾ ਕੀਤੀ ਗਈ ਹੈ ਅਤੇ ਲੋਕਾਂ ਦੇ ਪੈਸੇ ਦੀ ਗਲਤ ਵਰਤੋਂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਤੋਂ ਲਾਚੋਵਾਲ ਟੋਲ ਪਲਾਜ਼ਾ ਜਨਤਾ ਲਈ ਫਰੀ ਕਰ ਦਿੱਤਾ ਗਿਆ ਹੈ। ਇਹ ਟੋਲ ਪਲਾਜ਼ਾ ਹੁਣ ਜਨਤਾ ਦੇ ਸਪੁਰਦ ਹੈ। 

ਉਨ੍ਹਾਂ ਦੱਸਿਆ ਕਿ ਟੋਲ ਫਰੀ ਬਣੀ ਇਸ ਟੋਲ ਰੋਡ ਦੀ ਲੰਬਾਈ 27.90 ਹੈ। ਸਰਕਾਰ ਨੇ ਖ਼ੁਦ 7.76 ਕਰੋੜ ਦੀ ਲਾਗਤ ਨਾਲ ਇਸ ਨੂੰ ਬਣਾਇਆ ਹੈ ਅਤੇ 2007 ਤੋਂ 14 ਦਸੰਬਰ 2022 ਤੱਕ ਟੋਲ ਵਸੂਲਣ ਦਾ ਠੇਕਾ ਦਿੱਤਾ ਹੈ। ਸਰਕਾਰ ਨੇ ਕਰੀਬ 7 ਕਰੋੜ ਰੁਪਏ ਸਾਲਾਨਾ ਕਮਾਉਣ ਲਈ ਕਿਹਾ ਅਤੇ ਸਬੰਧਤ ਕੰਪਨੀ ਨੇ ਨਾ ਤਾਂ ਕੋਈ ਸ਼ਰਤ ਪੂਰੀ ਕੀਤੀ ਅਤੇ ਨਾ ਹੀ ਰੱਖ-ਰਖਾਅ ਕੀਤਾ। ਪਰਿਵਾਰ ਦੇ ਚਾਲੂ ਖ਼ਾਤੇ ਵਿੱਚ ਪੈਸੇ ਪਾ ਕੇ ਠੱਗੀ ਮਾਰੀ।  ਉਨ੍ਹਾਂ ਕਿਹਾ ਕਿ ਨਾ ਤਾਂ ਸੁਖਬੀਰ ਬਾਦਲ ਨੇ 10 ਸਾਲ ਕੰਪਨੀ ਨੂੰ ਪੁੱਛਿਆ ਅਤੇ ਨਾ ਹੀ ਕੈਪਟਨ ਨੇ। ਉਨ੍ਹਾਂ ਕਿਹਾ ਕਿ ਕੱਲ੍ਹ ਦੀ ਮਿਆਦ ਖ਼ਤਮ ਹੋਣ ’ਤੇ ਉਨ੍ਹਾਂ ਕਿਸਾਨ ਅੰਦੋਲਨ ਦਾ ਹਵਾਲਾ ਦਿੰਦਿਆਂ 522 ਦਿਨ ਦਾ ਵਾਧਾ ਕਰਨ ਦੀ ਮੰਗ ਕੀਤੀ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੋਟਿਸ ਕੱਢਦੇ ਹੋਏ ਕੰਪਨੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਦਿੱਤਾ ਹੈ। ਉਨ੍ਹਾਂ ਬਾਕੀ ਟੋਲ ਪਲਾਜ਼ਾ ਵਾਲਿਆਂ ਨੂੰ ਆਪਣੀ ਮਿਆਦ ਪੁੱਗਣ ਦੀ ਮਿਤੀ ਲਿਖਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਨੂੰ ਆਪਣੇ ਬੂਟ ਅਤੇ ਘੜੀਆਂ ਵੱਲ ਨਾ ਵੇਖਣ ਦੀ ਬਜਾਏ ਸੁਖਬੀਰ ਬਾਦਲ ਅਤੇ ਕੈਪਟਨ ਨੂੰ ਆਪਣੇ ਪੰਜੇ-ਪੰਜੇ ਉਜਾੜਨ ਦਾ ਲੇਖਾ ਦੇਣਾ ਚਾਹੀਦਾ ਹੈ, ਉਹ ਉਨ੍ਹਾਂ ਦੇ ਭੇਦ ਉਜਾਗਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਧੂਰੀ ਅਤੇ ਲੁਧਿਆਣਾ ਵਿਖੇ ਦੋ ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਮਿਆਦ ਪੁੱਗਣ ਵਾਲੇ ਟੋਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਤੋਂ ਕੋਟ ਸ਼ਮੀਰ ਰਾਜ ਮਾਰਗ ’ਤੇ ਤਿੰਨ ਥਾਵਾਂ ’ਤੇ ਟੋਲ ਲਗਾਏ ਗਏ ਹਨ ਪਰ ਸੜਕ ਬਣੀ ਹੋਈ ਹੈ। ਉਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟੋਲ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੇ ਨਾਲ-ਨਾਲ ਇਸ ਨੂੰ ਬਲੈਕ ਲਿਸਟ ਕੀਤਾ ਜਾਵੇਗਾ ਅਤੇ ਵਸੂਲੀ ਵੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਟਾਂਡਾ 'ਚ ਵਾਪਰੇ ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਨੌਜਵਾਨ ਦੀ ਹੋਈ ਦਰਦਨਾਕ ਮੌਤ

ਉਥੇ ਹੀ ਪੰਜਾਬ ਕੈਡਰ ਦੇ ਆਈ. ਪੀ. ਐੱਸ. ਅਤੇ ਚੰਡੀਗੜ੍ਹ ਦੇ ਸਾਬਕਾ ਐੱਸ. ਐੱਸ. ਪੀ.ਕੁਲਦੀਪ ਸਿੰਘ ਚਹਿਲ ਨੂੰ ਕੈਡਰ ਵਿਚ ਵਾਪਸ ਭੇਜਣ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦੇ ਹੋਏ ਕਿਹਾ ਕਿ ਰਾਦਜਪਾਲ ਨਾਲ ਸਾਡੇ ਸੰਬੰਧ ਠੀਕ ਹਨ। ਪੰਜਾਬ ਕੈਡਰ ਦਾ ਐੱਸ. ਐੱਸ. ਪੀ. ਦੋਬਾਰਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੰਡੀਗੜ੍ਹ ਐੱਸ.ਐੱਸ.ਪੀ. ਨਿਯੁਕਤੀ ਨੂੰ ਲੈ ਕੇ ਰਾਜਪਾਲ ਨੂੰ ਪੈਨਲ ਭੇਜ ਦਿੱਤਾ ਗਿਆ ਹੈ। 

ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੜਕਾਂ ਟੋਲ ਮੁਕਤ ਕਰਵਾਉਣ ਦਾ ਚੋਣ ਵਾਅਦਾ ਕੀਤਾ ਸੀ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਇਸ ਟੋਲ ਪਲਾਜ਼ਾ 'ਤੇ ਟੋਲ ਕੋਲੈਕਟ ਕਰ ਰਹੀ ਕੰਪਨੀ ਨੂੰ ਹੋਰ ਮਿਆਦ ਨਹੀਂ ਦਿੱਤੀ ਅਤੇ ਟੋਲ ਪਲਾਜ਼ਾ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਸੀ. ਐੱਮ. ਮਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਨਾਲ ਟੋਲ ਪਹੁੰਚੇ ਅਤੇ ਹੋਰ ਸੜਕਾਂ 'ਤੇ ਟੋਲ ਪਲਾਜ਼ਿਆਂ ਲਈ ਇਹ ਹੁਕਮ ਜਾਰੀ ਕਿ ਸੂਬੇ ਦੇ ਸਾਰੇ ਟੋਲ ਪਲਾਜ਼ਾ ਆਪਣੀ ਐਕਸਾਪਇਰੀ ਤਾਰੀਖ਼ ਨਾਲ ਲਿਖ ਕੇ ਲਗਾਉਣ। ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰੇ ਨੂੰ ਲੈ ਕੇ ਲਾਚੋਵਾਲ ਟੋਲ ਪਲਾਜ਼ਾ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। 

ਇਹ ਵੀ ਪੜ੍ਹੋ : ਜਲੰਧਰ ਵਿਖੇ ਨਿਹੰਗ ਸਿੰਘਾਂ ਨੇ ਖੋਖੇ 'ਚੋਂ ਕੱਢ ਕੇ ਸਾੜੇ ਸਿਗਰਟ, ਪਾਨ ਤੇ ਤੰਬਾਕੂ, ਦੁਕਾਨਦਾਰਾਂ ਨੇ ਸੁਣਾਇਆ ਦੁਖ਼ੜਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 

shivani attri

This news is Content Editor shivani attri