ਫ਼ਸਲ ਦੇ ਮੁਆਵਜ਼ੇ ਨੂੰ ਲੈ ਕੇ ਐਕਸ਼ਨ ’ਚ ਪੰਜਾਬ ਸਰਕਾਰ, ਮੁੱਖ ਮੰਤਰੀ ਨੇ ਜਾਰੀ ਕੀਤੇ ਵਿਸ਼ੇਸ਼ ਹੁਕਮ
Sunday, Apr 02, 2023 - 06:19 PM (IST)
ਚੰਡੀਗੜ੍ਹ : ਮੀਂਹ ਕਾਰਣ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਮੁਆਵਜ਼ੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਵਿਧਾਇਕਾਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਆਖਿਆ ਹੈ ਕਿ ਸਾਰੇ ਵਿਧਾਇਕ ਪਿੰਡਾਂ ’ਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਅਤੇ ਅਫ਼ਸਰ ਵੀ ਪਿੰਡਾਂ ’ਚ ਜਾ ਕੇ ਜਲਦ ਤੋਂ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦਿਨਾਂ ’ਚ ਪਏ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ, ਜਿਸ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਫ਼ਸਰਾਂ ਨੂੰ ਵੀ ਪਿੰਡਾਂ ’ਚ ਜਾਕੇ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ ਲਈ ਕਿਹਾ ਹੈ ਅਤੇ ਵਿਸਾਖੀ ਤੱਕ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਨਿੱਜੀ ਸਕੂਲਾਂ ਵਲੋਂ ਕਿਤਾਬਾਂ ਅਤੇ ਫੰਡਾਂ ਦੇ ਨਾਂ ’ਤੇ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।