ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਜਤਾਈ ਇੱਛਾ

Sunday, Oct 27, 2024 - 07:16 PM (IST)

ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਜਤਾਈ ਇੱਛਾ

ਹੁਸ਼ਿਆਰਪੁਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ ਹੈ। ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਚੱਬੇਵਾਲ 'ਚ ਡਾ. ਇਸ਼ਾਂਕ ਕੁਮਾਰ ਚੱਬੇਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਦੇ ਨਾਲ-ਨਾਲ ਉਹ ਸੱਤ ਸਾਲਾਂ ਤੋਂ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਹਨ ਪਰ ਉਹ ਚਾਹੁੰਦੇ ਹਨ ਕਿ ਪਾਰਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਕਿਸੇ ਹੋਰ ਨੂੰ ਮਿਲੇ। 

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਦਿਸੇਗਾ ਚੱਕਰਵਾਤੀ ਤੂਫਾਨ ਦਾ ਅਸਰ

ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪੂਰਾ ਸਮਾਂ ਪ੍ਰਧਾਨ ਮਿਲੇ ਤਾਂ ਜੋ ਹੋਰ ਆਗੂਆਂ ਨੂੰ ਮੌਕਾ ਮਿਲ ਸਕੇ। ਪਾਰਟੀ ਦੇ ਸਾਰੇ ਲੋਕਾਂ ਨੂੰ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ 7 ਸਾਲਾਂ ਤੋਂ ਪਾਰਟੀ ਦਾ ਪ੍ਰਧਾਨ ਹਾਂ। ਮੁੱਖ ਮੰਤਰੀ ਦੇ ਤੌਰ 'ਤੇ ਮੇਰੇ ਕੋਲ ਬਹੁਤ ਜ਼ਿੰਮੇਵਾਰੀਆਂ ਹਨ। ਮੇਰੇ ਕੋਲ 14 ਵਿਭਾਗ ਹਨ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਪਾਰਟੀ ਹਾਈਕਮਾਂਡ ਅੱਗੇ ਰੱਖਣਗੇ। ਮੁੱਖ ਮੰਤੀ ਭਗਵੰਤ ਮਾਨ ਵੱਲੋਂ ਪ੍ਰਧਾਨਗੀ ਛੱਡਣ ਦੀ ਇੱਛਾ ਜਤਾਉਣ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸਬੰਧ 'ਚ ਜਲਦ ਹੀ ਕੋਈ ਵੱਡਾ ਐਲਾਨ ਹੋ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਹਿੰਦੂ ਚਿਹਰਾ ਜਾਂ ਫਿਰ ਅਨੁਸੂਚਿਤ ਜਾਤੀ ਦੇ ਕਿਸੇ ਚਿਹਰੇ ਨੂੰ ਪ੍ਰਧਾਨ ਲਗਾਇਆ ਜਾ ਸਕਦਾ ਹੈ। 

ਇਹ ਵੀ ਪੜ੍ਹੋ- ਮੁੜ ਗਰਮਾਉਣ ਲੱਗਾ ਢਿੱਲੋਂ ਬ੍ਰਦਰਜ਼ ਦਾ ਮਾਮਲਾ, ਸਾਬਕਾ ਇੰਸਪੈਕਟਰ ਨਵਦੀਪ ਸਿੰਘ ਬਾਰੇ ਹੋਏ ਅਹਿਮ ਖ਼ੁਲਾਸੇ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News