ਮੁੱਖ ਮੰਤਰੀ ਭਗਵੰਤ ਮਾਨ ਨੇ ਬੁਢਲਾਡਾ ''ਚ ਨਵੀਂ ਅਨਾਜ ਮੰਡੀ ਬਣਾਉਣ ਦਾ ਵਾਅਦਾ ਕੀਤਾ ਪੂਰਾ : ਵਿਧਾਇਕ ਬੁੱਧ ਰਾਮ
Saturday, Jun 21, 2025 - 07:43 AM (IST)

ਬੁਢਲਾਡਾ (ਮਨਜੀਤ) : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਨੇ ਆਪਣੀ ਬੁਢਲਾਡਾ ਫੇਰੀ ਦੌਰਾਨ ਇੱਥੇ ਨਵੀਂ ਅਨਾਜ ਮੰਡੀ ਬਣਾਉਣ ਦਾ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਇਸ ਕਾਰਜ ਲਈ ਧੰਨਵਾਦ ਕਰਦਿਆਂ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਕਿਹਾ ਕਿ ਹਲਕਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ, ਇਸ ਇਤਿਹਾਸਕ ਪ੍ਰਾਪਤੀ ’ਤੇ ਹਲਕਾ ਵਾਸੀਆਂ ਨੂੰ ਵਧਾਈ ਦਿੰਦੇ ਹਨ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਭੀਖੀ ਤੋਂ ਬੁਢਲਾਡਾ ਕੌਮੀ ਮਾਰਗ ’ਤੇ ਸਥਿਤ ਇਹ 51.01 ਏਕੜ ਪੁੱਡਾ ਦੀ ਜਗ੍ਹਾ ਜਿਸ ਦੀ ਕੀਮਤ 33.31 ਕਰੋੜ ਰੁਪਏ ਸੀ, ਹੁਣ ਪੰਜਾਬ ਸਰਕਾਰ ਨੇ ਮੰਡੀਕਰਨ ਬੋਰਡ ਅਧੀਨ ਇਹ ਜ਼ਮੀਨ ਦੀ ਰਜਿਸਟਰੀ ਕਰਵਾ ਲਈ ਹੈ। ਇਸ ਜ਼ਮੀਨ ’ਤੇ ਨਵੀਂ ਅਨਾਜ ਮੰਡੀ ਦੀ ਉਸਾਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਯੁੱਧ ਨਸ਼ਿਆਂ ਵਿਰੁੱਧ: ਦੋ ਦਿਨ ਪਹਿਲਾਂ ਜੇਲ੍ਹ ਤੋਂ ਆਏ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ
ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਿਕਾਸ ਲਈ ਉਲੀਕੇ ਮਾਡਲ ਵਿਚ ਇਹ ਪ੍ਰਾਪਤੀ ਇਕ ਸੁਨਹਿਰੀ ਮੀਲ ਪੱਥਰ ਸਿੱਧ ਹੋਵੇਗੀ । ਉਨ੍ਹਾਂ ਕਿਹਾ ਕਿ ਨਵੀਂ ਅਨਾਜ ਮੰਡੀ ਦਾ ਕੰਮ ਛੇਤੀ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਆੜ੍ਹਤੀਆਂ ,ਵਪਾਰੀਆਂ ਕਿਸਾਨਾਂ, ਮਜ਼ਦੂਰਾਂ, ਪੱਲੇਦਾਰਾਂ, ਟਰਾਂਸਪੋਰਟ ਯੂਨੀਅਨਾਂ ਆਦਿ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਵੱਡੀ ਮਾਤਰਾ ਵਿਚ ਅਨਾਜ ਦੀ ਲੋੜ ਨੂੰ ਮੁੱਖ ਰੱਖਦਿਆਂ ਇਸ ਅਨਾਜ ਮੰਡੀ ਨੂੰ ਵਿਸ਼ਾਲ ਬਣਾਇਆ ਜਾਵੇਗਾ ਅਤੇ ਸ਼ਹਿਰ ਤੋਂ ਬਾਹਰ ਸਥਿਤ ਹੋਣ ਕਰਕੇ ਸ਼ਹਿਰ ਦੇ ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦੇ ਇਸ ਪ੍ਰੋਜੈਕਟ ਦਾ ਸੁਪਨਾ ਪੂਰਾ ਕਰਨ ਲਈ ਉਹ ਧੰਨਵਾਦ ਕਰਦੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਪ੍ਰੋਜੈਕਟ ਲਈ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ, ਪ੍ਰਿੰਸੀਪਲ ਸਕੱਤਰ ਬਸੰਤ ਕੁਮਾਰ ਆਈ ਏ ਐਸ ,ਸਕੱਤਰ ਮੰਡੀ ਬੋਰਡ ਰਾਮਬੀਰ ਆਈ.ਏ.ਐਸ., ਚੇਅਰਮੈਨ ਮੰਡੀ ਬੋਰਡ ਹਰਚੰਦ ਬਰਸਟ ਵੱਲੋਂ ਇਸ ਪ੍ਰੋਜੈਕਟ ਲਈ ਲੋੜੀਂਦੀਆਂ ਵਿੱਤ ਅਤੇ ਹੋਰ ਕਿਰਿਆਵਾਂ ਨਿਭਾਉਣ ਤੇ ਵੀ ਧੰਨਵਾਦ ਕੀਤਾ। ਇਸ ਮੌਕੇ ਐਸ. ਡੀ. ਐੱਮ. ਬੁਢਲਾਡਾ ਗਗਨਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਚੇਅਰਮੈਨ ਕੋਆਪਰੇਟਿਵ ਸੁਸਾਇਟੀ ਸੋਹਣਾ ਸਿੰਘ ਕਲੀਪੁਰ, “ਆਪ” ਪੰਜਾਬ ਦੇ ਆਗੂ ਹਰਵਿੰਦਰ ਸਿੰਘ ਸੇਖੋਂ ਆਦਿ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8