PM ਮੋਦੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚਰਖਾ ਤੇ ਸੰਦੂਕ ਨਹੀਂ ਕੀਤਾ ਗਿਫ਼ਟ (ਵੀਡੀਓ)
Thursday, Mar 24, 2022 - 10:09 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਸੂਬੇ ’ਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਪਹਿਲੀ ਰਸਮੀ ਮੁਲਾਕਾਤ ਸੀ। ਇਸ ਦੌਰਾਨ ‘ਜਗ ਬਾਣੀ’ ਦੇ ਖਾਸ ਸੂਤਰਾਂ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚਰਖਾ ਤੇ ਸੰਦੂਕ ਗਿਫ਼ਟ ਨਹੀਂ ਕੀਤਾ। ਮਾਨ ਨੇ ਪ੍ਰਧਾਨ ਮੰਤਰੀ ਨੂੰ ਸਿਰਫ ਗੁਲਦਸਤਾ ਤੇ ਸ਼ਾਲ ਭੇਟ ਕੀਤਾ। ਉਹ ਕਿਸੇ ਹੋਰ ਨੂੰ ਗਿਫ਼ਟ ਕਰਨ ਲਈ ਸੰਦੂਕ ਤੇ ਚਰਖਾ ਲੈ ਕੇ ਗਏ ਹਨ, ਜੋ ਅਫ਼ਸਰਸ਼ਾਹੀ ਦੀਆਂ ਗੱਡੀਆਂ ’ਚ ਮੌਜੂਦ ਸੀ।
ਇਹ ਵੀ ਪੜ੍ਹੋ : ਆਲੀਸ਼ਾਨ ਕੋਠੀਆਂ ਵਾਲੇ ਮੰਤਰੀਆਂ ਦੀ ਥਾਂ ਵੇਖੋ ਨਵੇਂ ਬਿਜਲੀ ਮੰਤਰੀ ਦਾ ਘਰ, ਹੋ ਜਾਓਗੇ ਹੈਰਾਨ (ਵੀਡੀਓ)
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਮੁਲਾਕਾਤ ਖ਼ੁਸ਼ਗਵਾਰ ਮਾਹੌਲ 'ਚ ਹੋਈ। ਮਾਨ ਨੇ ਪ੍ਰਧਾਨ ਮੰਤਰੀ ਮੋਦੀ ਅੱਗੇ ਮੰਗ ਰੱਖੀ ਕਿ ਕੇਂਦਰ ਸਰਕਾਰ ਸੂਬੇ ਲਈ ਇਕ ਲੱਖ ਕਰੋੜ ਰੁਪਏ ਜਾਰੀ ਕਰੇ। ਉਨ੍ਹਾਂ ਦੱਸਿਆ ਕਿ ਅਸੀਂ ਸੂਬੇ ਦੇ ਵਿੱਤੀ ਹਾਲਾਤ ਨੂੰ ਸੁਧਾਰਨ ਲਈ 2 ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦੇ ਪੈਕਜ ਦੀ ਮੰਗ ਕੀਤੀ। ਇਸ ਦੌਰਾਨ ਇਹ ਵੀ ਖ਼ਬਰ ਸਾਹਮਣੇ ਆਈ ਸੀ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਇਕ ਚਰਖਾ ਤੇ ਸੰਦੂਕ ਗਿਫ਼ਟ ਕੀਤਾ ਹੈ।
ਇਹ ਵੀ ਪੜ੍ਹੋ : ਅਮਰੀਕਾ ਦੇ ਥਮਿੰਦਰ ਅਨੰਦ ਵੱਲੋਂ ਬਿਨਾਂ ਆਗਿਆ ਪਾਵਨ ਸਰੂਪ ਛਾਪਣਾ ਸੋਚੀ-ਸਮਝੀ ਸਾਜ਼ਿਸ਼ : ਗਿਆਨੀ ਹਰਪ੍ਰੀਤ ਸਿੰਘ