ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦਿੱਤਾ ਤੋਹਫ਼ਾ, ਵੰਡੇ ਨਿਯੁਕਤੀ ਪੱਤਰ
Saturday, Jan 03, 2026 - 01:31 PM (IST)
ਚੰਡੀਗੜ੍ਹ/ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਅੱਜ ਸਿੱਖਿਆ ਵਿਭਾਗ ਵਿਚ ਨਵੀਆਂ ਨਿਯੁਕਤੀਆਂ ਨੂੰ ਲੈ ਕੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ 61,281 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਸਮਾਗਮ ਮਿਸ਼ਨ ਰੋਜ਼ਗਾਰ 2026 ਸਾਲ ਦਾ ਪੰਜਾਬ ਸਰਕਾਰ ਦਾ ਪਹਿਲਾ ਸਮਾਗਮ ਹੈ।

ਸਾਲ 2026 ਦੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਪਹਿਲੇ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਨੌਕਰੀਆਂ ਦਿੰਦੇ ਹੋਏ ਨਿਯੁਕਤੀਆਂ ਪੱਤਰ ਸੌਂਪੇ ਹਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮੇਰੇ ਲਈ ਸਾਰਾ ਪੰਜਾਬ ਹੀ ਮੇਰਾ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਜਿੰਨੀ ਖ਼ੁਸ਼ੀ ਨਿਯੁਕਤੀ ਪੱਤਰ ਲੈਣ ਵਾਲਿਆਂ ਨੂੰ ਹੋ ਰਹੀ ਹੈ, ਉਨੀ ਹੀ ਖ਼ੁਸ਼ੀ ਅੱਜ ਮੈਨੂੰ ਵੀ ਹੋ ਰਹੀ ਹੈ, ਜਿਵੇਂ ਲੱਗ ਰਿਹਾ ਹੋਵੇ ਕਿ ਮੇਰੇ ਪਰਿਵਾਰ ਵਿਚੋਂ ਕਿਸੇ ਨੂੰ ਨੌਕਰੀ ਮਿਲਣ ਜਾ ਰਹੀ ਹੋਵੇ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਨਹਿਰ 'ਚੋਂ ਮਿਲੀ ਲਾਸ਼

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੰਡਾ ਬੰਦਾ ਉਹ ਨਹੀਂ ਮੰਨਿਆ ਜਾਵੇਗਾ, ਜਿਸ ਕੋਲ ਬੈਂਕਾਂ ਵਿਚ ਪੈਸੇ, ਗੱਡੀਆਂ ਹੋਣ ਸਗੋਂ ਵੱਡਾ ਬੰਦਾ ਉਹ ਮੰਨਿਆ ਜਾਵੇਗਾ, ਜਿਸ ਕੋਲ ਹਾਈ ਐਜੂਕੇਸ਼ਨ ਹੋਵੇ। ਇਸ ਮੌਕੇ ਪਿਛਲੀਆਂ ਸਰਕਾਰਾਂ 'ਤੇ ਸ਼ਬਦੀ ਹਮਲੇ ਬੋਲਦੇ ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਦਸਤਖ਼ਤ ਕਰਨੇ ਸਨ, ਉਨ੍ਹਾਂ ਨੇ ਆਪਣੇ ਭਰਾ-ਭਤੀਜਿਆਂ ਦੀਆਂ ਚਿੱਠੀਆਂ 'ਤੇ ਦਸਤਖ਼ਤ ਕੀਤੇ। ਉਸ ਵੇਲੇ ਨੌਕਰੀਆਂ ਦੀਆਂ ਚਿੱਠੀਆਂ ਸਾਡੇ ਨੌਜਵਾਨ ਉਡੀਕਦੇ ਰਹੇ ਹਨ।
ਇਹ ਵੀ ਪੜ੍ਹੋ: Punjab: ਗੋਲ਼ੀਆਂ ਮਾਰ ਕੇ ਕਤਲ ਕੀਤੀ ਕੈਨੇਡਾ ਤੋਂ ਆਈ ਮਹਿਲਾ ਦੇ ਮਾਮਲੇ 'ਚ ਵੱਡੀ ਅਪਡੇਟ! CCTV ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
