ਚੱਬੇਵਾਲ ਪਹੁੰਚੇ ਮੁੱਖ ਮੰਤਰੀ ਮਾਨ, ਮਹਿਲਾਵਾਂ ਨੂੰ ਲੈ ਕੇ ਬੋਲੀ ਇਹ ਗੱਲ

Sunday, Oct 27, 2024 - 02:15 PM (IST)

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ 'ਆਪ' ਦੇ ਉਮੀਦਵਾਰ ਡਾ. ਇਸ਼ਾਂਕ ਕੁਮਾਰ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ। ਦੱਸ ਦੇਈਏ ਮੁੱਖ ਮੰਤਰੀ ਮਾਨ ਨੇ ਆਪਣੇ ਪ੍ਰਚਾਰ ਨੂੰ ਸ਼ੁਰੂ ਕਰਦਿਆਂ ਹੀ ਮਹਿਲਾਵਾਂ ਨੂੰ 1100 ਰੁਪਏ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਮੇਰਾ ਅਗਲਾ ਮਿਸ਼ਨ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿ ਮਾਵਾਂ-ਭੈਣਾਂ ਆਮ ਆਦਮੀ ਪਾਰਟੀ ਦੀਆਂ ਰੈਲੀਆਂ 'ਚ ਆਉਂਦੀਆਂ ਹਨ, ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਸਾਡੇ ਚੁਲ੍ਹਿਆਂ ਦੀ ਫਿਕਰ, ਨੌਜਵਾਨਾਂ ਦੀ ਫਿਕਰ, ਬਿਜਲੀ, ਦਵਾਈ ਅਤੇ ਇਲਾਜ ਦੀ ਫਿਕਰ ਕਰਨ ਵਾਲੀ ਇਹੀ ਸਰਕਾਰ ਹੈ ।

ਇਹ ਵੀ ਪੜ੍ਹੋ-  ਕਰਤਾਰਪੁਰ ਕੋਰੀਡੋਰ ਦੇ ਰਾਹ ’ਚ ਕਿਸਾਨ ਸੁਕਾ ਰਹੇ ਝੋਨਾ, ਮੁਸ਼ਕਿਲਾਂ 'ਚ ਪਏ ਸ਼ਰਧਾਲੂ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਤੁਹਾਡੇ ਬੱਚਿਆਂ ਬਾਰੇ ਹੀ ਸੋਚ ਰਹੀ ਹੈ। ਪੰਜਾਬ ਵਾਸੀਆਂ ਨੂੰ ਮੁਫ਼ਤ ਬਿਜਲੀ, ਪਾਣੀ, ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ NOC  ਦਾ ਮੁੱਦਾ  ਬਹੁਤ ਉੱਠਾਇਆ ਗਿਆ ਸੀ, ਜੋ ਹੁਣ ਕਾਨੂੰਨ ਬਣ ਗਿਆ ਹੈ, ਹੁਣ ਲੋਕ ਜਿਵੇਂ ਕੰਮ ਕਰਵਾਉਣਾ ਚਾਹੁੰਦੇ ਸੀ ਉਵੇਂ ਹੀ ਕੰਮ ਹੋਣਗੇ। ਇਸ ਦੌਰਾਨ ਉਨ੍ਹਾਂ ਸੜਕ ਸੁਰੱਖਿਆ ਫੋਰਸ ਦੀ ਗੱਲ ਕਰਦਿਆਂ ਕਿਹਾ ਕਿ ਸੂਬੇ 'ਚ ਸਭ ਤੋਂ ਵੱਧ ਮੌਤਾਂ ਹੁੰਦੀਆਂ ਸੀ। ਰੋਜ਼ਾਨਾਂ 14 ਤੋਂ 15 ਕੇਸ ਮੌਤ ਦੇ ਹੀ ਆਉਦੇ ਸੀ ਪਰ ਸੜਕ ਸੁਰੱਖਿਆ ਫੋਰਸ ਨਾਲ ਸੜਕੀ ਹਾਦਸੇ ਘੱਟ ਗਏ ਅਤੇ 6 ਮਹੀਨਿਆਂ 'ਚ ਮੌਤਾਂ 'ਚ 45 ਫੀਸਦੀ ਕਮੀ ਆਈ ਹੈ।  

ਮੁੱਖ ਮੰਤਰੀ ਨੇ ਬਿਜਲੀ 'ਤੇ ਬੋਲਦਿਆਂ ਆਖਿਆ ਕਿ ਪੰਜਾਬ ਦੇ ਸਾਰੇ ਲੋਕਾਂ ਲਈ 300 ਯੂਨਿਟ ਬਿਜਲੀ ਮੁਆਫ਼ ਕੀਤੀ ਗਈ ਹੈ ਅਤੇ ਹੁਣ ਗੋਇੰਦਵਾਲ ਸਾਹਿਬ 'ਚ ਆਪਣਾ ਥਰਮਲ ਪਲਾਂਟ ਵੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਲੋਕਾਂ ਦੀ ਸਹੂਲਤ ਲਈ ਮੁਹੱਲਾ ਕਲੀਨਿਕ ਖੋਲ੍ਹੇ ਹਨ, ਜਿਸ 'ਚ ਲੋਕ ਕਾਫ਼ੀ ਸਹੂਲਤਾਂ ਲੈ ਰਹੇ ਹਨ। ਉਨ੍ਹਾਂ ਕਿਹਾ ਸਰਕਾਰ ਦਾ ਕੰਮ ਹੀ ਲੋਕਾਂ ਦੇ ਕੰਮ ਕਰਵਾਉਣਾ ਹੈ।

ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ 3 ਘਰਾਂ 'ਚ ਪਏ ਵੈਣ, ਬੁਝਾਰਤ ਬਣਿਆ ਮਾਮਲਾ

ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਇਕ ਵਾਰ ਡੇਰਾ ਬੱਸੀ ਗਿਆ ਸੀ ਤਾਂ ਉੱਥੇ ਕੁੜੀਆਂ ਨੇ ਕਿਹਾ ਕਿ ਅਸੀਂ ਫਾਇਰ ਬ੍ਰਿਗੇਡ ਦਾ ਪੇਪਰ ਪਾਸ ਕੀਤਾ ਸੀ ਪਰ ਸਾਨੂੰ ਰੱਖਿਆ ਨਹੀਂ ਗਿਆ। ਜਿਸ ਤੋਂ ਬਾਅਦ ਸਰਕਾਰ ਨੇ ਫਿਰ ਇਹ ਵੀ ਮੁੱਦਾ ਵਿਧਾਨ ਸਭਾ 'ਚ ਚੁੱਕਿਆ ਅਤੇ ਕੱਲ੍ਹ ਹੀ ਫਾਇਰ ਬ੍ਰਿਗੇਡ ਵਾਲਾ ਬਿੱਲ ਵੀ ਪਾਸ ਹੋਇਆ ਹੈ। ਉਨ੍ਹਾਂ ਕਿਹਾ ਹੁਣ ਪੰਜਾਬ ਦੇਸ਼ ਦਾ ਪਹਿਲਾਂ ਸੂਬਾ ਹੈ ਜਿਥੇ ਫਾਇਰ ਬ੍ਰਿਗੇਡ 'ਚ ਕੁੜੀਆਂ ਵੀ ਕੰਮ ਕਰ ਸਕਦੀਆਂ ਹਨ।  

ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਤਿੱਖਾ ਤੰਜ ਕੱਸਿਆ ਹੈ। ਉਨ੍ਹਾਂ ਕਿਹਾ 25 ਸਾਲ ਰਾਜ ਕਰਨ ਵਾਲੀ ਪਾਰਟੀ ਕੋਲ ਹੁਣ ਜ਼ਿਮਨੀ ਚੋਣ ਲੜਨ ਲਈ 4 ਬੰਦੇ ਨਹੀਂ ਹਨ। ਇਸ ਦੌਰਾਨ ਉਨ੍ਹਾਂ ਨੇ ਸੁਖਬੀਰ ਬਾਦਲ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕਿ ਇੰਨਾ ਵੀ ਝੂਠ ਨਾ ਬੋਲੋ ਕਿ ਤੁਹਾਨੂੰ 4 ਬੰਦੇ ਵੀ ਜ਼ਿਮਨੀ ਚੋਣ ਵਾਸਤੇ ਨਾ ਲੱਭਣ। ਉਨ੍ਹਾਂ ਕਿਹਾ ਕੀ ਹੋਇਆ 25 ਸਾਲ ਰਾਜ ਕਰਨ ਵਾਲੀ ਪਾਰਟੀ ਕੋਲ 4 ਬੰਦੇ ਵੀ ਨਹੀਂ । ਮੁੱਖ ਮੰਤਰੀ ਨੇ ਕਿਹਾ ਹੋ ਸਕਦਾ ਸੀ ਸੁਖਬੀਰ ਬਾਦਲ ਤੋਂ ਬਿਨਾਂ ਅਕਾਲੀ ਦਲ ਨੂੰ ਵੱਧ ਵੋਟ ਪੈ ਜਾਂਦੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News