ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ ਮੁੱਖ ਮੰਤਰੀ ਵਲੋਂ ਸਖ਼ਤ ਹੁਕਮ ਜਾਰੀ
Sunday, Jul 09, 2023 - 06:46 PM (IST)
ਚੰਡੀਗੜ੍ਹ : ਪੰਜਾਬ ਵਿਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਸੂਬੇ ਭਰ ਵਿਚ ਹੜ੍ਹਾਂ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਪੰਜਾਬ ਦੇ ਕੁੱਝ ਹਿੱਸਿਆਂ ਵਿਚ ਮੀਂਹ ਕਾਰਣ ਹਾਲਾਤ ਹੋਰ ਵੀ ਖ਼ਰਾਬ ਹੋ ਗਏ ਹਨ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਮੀਂਹ ਦਰਮਿਆਨ ਲੋਕਾਂ ਦੀ ਮਦਦ ਕਰਨ ਲਈ ਘਰਾਂ ’ਚੋਂ ਬਾਹਰ ਆਉਣ ਲਈ ਆਖਿਆ ਹੈ।
ਇਹ ਵੀ ਪੜ੍ਹੋ : ਪਟਿਆਲਾ ’ਚ ਹੜ੍ਹ ਦਾ ਖ਼ਤਰਾ : ਇਨ੍ਹਾਂ ਇਲਾਕਿਆਂ ਨੂੰ ਖਾਲ੍ਹੀ ਕਰਵਾਉਣ ਦੇ ਹੁਕਮ
ਉਨ੍ਹਾਂ ਕਿਹਾ ਹੈ ਕਿ ਜਿੱਥੇ ਵੀ ਜ਼ਿਆਦਾ ਪਾਣੀ ਭਰਿਆ ਹੈ, ਉਥੇ ਵਾਟਰ ਪੰਪ ਦਾ ਇਸਤੇਮਾਲ ਕੀਤਾ ਜਾਵੇ। ਜਿੱਥੇ ਵੀ ਕਿਸੇ ਨੂੰ ਮਦਦ ਦੀ ਜ਼ਰੂਰਤ ਹੈ, ਉਥੇ ਪਹੁੰਚ ਕੇ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਇਥੇ ਇਹ ਵੀ ਦੱਸਣਯੋਗ ਹੈ ਕਿ ਅਗਲੇ ਦੋ ਦਿਨ ਤਕ ਸੂਬੇ ਭਰ ਵਿਚ ਭਾਰੀ ਬਾਰਿਸ਼ ਦੀ ਅਸ਼ੰਕਾ ਹੈ, ਜਿਸ ਦੇ ਚੱਲਦੇ ਮੀਂਹ ਕਾਰਣ ਵੱਧ ਪ੍ਰਭਾਵਤ ਜ਼ਿਲ੍ਹਿਆਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ ਅਤੇ ਹਾਲਾਤ ’ਤੇ ਪੂਰੀ ਤਰ੍ਹਾਂ ਨਜ਼ਰ ਰੱਖਣ ਲਈ ਆਖਿਆ ਗਿਆ ਹੈ।
ਇਹ ਵੀ ਪੜ੍ਹੋ : ਜਿੰਮ ਤੋਂ ਪਰਤ ਰਹੇ ਚੋਟੀ ਦੇ ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਭਿਆਨਕ ਹਾਦਸੇ ’ਚ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8