ਜਲੰਧਰ ਵਾਸੀਆਂ ਨੂੰ CM ਮਾਨ ਦੀ ਵੱਡੀ ਸੌਗਾਤ, 283 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ (ਵੀਡੀਓ)
Wednesday, Feb 28, 2024 - 06:54 PM (IST)
ਜਲੰਧਰ (ਵੈੱਬ ਡੈਸਕ)–ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਕੋਦਰ ਵਿਚ 283 ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕਰਨ ਸਮੇਤ ਹੋਰ ਕਈ ਪ੍ਰਾਜੈਕਟਾਂ ਨੂੰ ਹਰੀ ਝੰਡੀ ਵਿਖਾਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਸਾਡੀ ਤਰਜੀਹ ਹੈ। 45 ਵਿੱਚੋਂ 37 ਜੱਚਾ-ਬੱਚਾ ਹਸਪਤਾਲ ਲੋਕ ਅਰਪਿਤ ਕਰ ਚੁੱਕੇ ਹਾਂ। ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਵੀ ਜਲਦੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਅਸੀਂ ਲੋਕਾਂ ਨੂੰ ਕਿਸੇ ਵੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦੇਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਹੁਣ ਹਾਈਟੈੱਕ ਹੋ ਰਹੀ ਹੈ। ਅੱਜ ਪੰਜਾਬ ਪੁਲਸ ਦੇ ਬੇੜੇ ਵਿਚ 410 ਨਵੀਆਂ ਹਾਈਟੈੱਕ ਗੱਡੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਸਰਕਾਰਾਂ ਦਾ ਕੰਮ ਲੁੱਟਣਾ ਨਹੀਂ ਸਗੋਂ ਲੋਕਾਂ ਨੂੰ ਸਹੂਲਤਾਂ ਦੇਣਾ ਹੁੰਦਾ ਹੈ। ਅਸੀਂ ਆਪਣਾ ਫ਼ਰਜ਼ ਨਿਭਾਅ ਰਹੇ ਹਾਂ। ਨੌਜਵਾਨਾਂ ਨੂੰ ਨੰਬਰਾਂ ਦੇ ਆਧਾਰ 'ਤੇ ਸਰਕਾਰੀ ਨੌਕਰੀਆ ਦੇ ਰਹੇ ਹਾਂ।
ਇਹ ਵੀ ਪੜ੍ਹੋ: ਪੰਜਾਬ 'ਚ ਟੁੱਟਿਆ ਡੇਰਾ ਬਿਆਸ ਸਤਿਸੰਗ ਨੂੰ ਜਾਣ ਵਾਲਾ 100 ਸਾਲ ਤੋਂ ਵੱਧ ਪੁਰਾਣਾ ਪੁੱਲ, ਮਚੀ ਹਫ਼ੜਾ-ਦਫ਼ੜੀ
ਵਿਰੋਧੀਆਂ 'ਤੇ ਤੰਜ ਕੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਵਾਲਿਆਂ ਨੇ ਸਹੂਲਤਾਂ ਆਪਣੇ ਘਰਾਂ ਵਾਸਤੇ ਲਈਆਂ ਸਨ। ਮੈਂ 2-4 ਦਿਨਾਂ ਵਿਚ ਵੱਡੇ ਖ਼ੁਲਾਸੇ ਕਰਾਂਗਾ। ਪਹਿਲਾਂ ਵਾਲੇ ਤਾਂ 6-6 ਪੈਨਸ਼ਨਾਂ ਹੀ ਲੈਂਦੇ ਸਨ। ਭਗਵੰਤ ਮਾਨ ਨੇ ਿਕਹਾ ਕਿ ਸਾਡੀ ਸਰਕਾਰ ਆਈ ਤਾਂ ਅਸੀਂ ਇਕ ਵਿਧਾਇਕ ਇਕ ਪੈਨਸ਼ਨ ਦੀ ਸਕੀਮ ਲਾਗੂ ਕੀਤੀ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਚ ਕੱਢੀ ਜਾ ਰਹੀ 'ਪੰਜਾਬ ਬਚਾਓ ਯਾਤਰਾ' ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬ ਬਚਾਓ ਯਾਤਰਾ ਨਹੀਂ ਇਹ ਤਾਂ ਪਰਿਵਾਰ ਬਚਾਓ ਯਾਤਰਾ ਕੱਢ ਰਹੇ ਹਨ। ਆਖਿਰ ਹੁਣ ਪੰਜਾਬ ਨੂੰ ਕਿਸ ਤੋਂ ਬਚਾਈਓ, ਤੁਹਾਡੇ ਕੋਲੋਂ ਹੀ ਕਰੀਬ 20 ਮਹੀਨੇ ਪਹਿਲਾਂ ਪੰਜਾਬ ਨੂੰ ਬਚਾਇਆ ਹੈ।
ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਲਾਉਂਦੇ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਸਾਬ੍ਹ ਨੇ ਤਾਂ 5 ਸਾਲ ਕੁੰਡਾ ਹੀ ਨਹੀਂ ਖੋਲ੍ਹਿਆ। ਉਹ ਤਾਂ ਆਪਣੇ ਵਿਧਾਇਕਾਂ ਲਈ ਵੀ ਦਰਵਾਜ਼ਾ ਨਹੀਂ ਖੋਲ੍ਹਦੇ ਸਨ। ਇਸ ਮੌਕੇ ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ, ਡੀ. ਸੀ. ਵਿਸ਼ੇਸ਼ ਸਾਰੰਗਲ ਅਤੇ ਐੱਸ. ਐੱਸ. ਪੀ. ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਸਮੇਤ ਹੋਰ ਕਈ ਸਿਆਸੀ ਆਗੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਗਠਜੋੜ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਸਿੱਧੂ ਨੂੰ ਪਾਰਟੀ 'ਚ ਸ਼ਾਮਲ ਕਰਨ ਸਬੰਧੀ ਕੀਤੀ ਕੋਰੀ ਨਾਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।