ਸ਼ੀਤਲ ਅੰਗੂਰਾਲ 'ਤੇ CM ਮਾਨ ਨੇ ਲਈ ਚੁਟਕੀ, ਕਿਹਾ-ਲਾਲਚੀਆਂ ਦੀ ਜਗ੍ਹਾ ‘ਭਗਤ’ ਨੂੰ ਦੇ ਦਿੰਦਾ ਹੈ ਪਰਮਾਤਮਾ

Thursday, Jul 25, 2024 - 11:28 AM (IST)

ਸ਼ੀਤਲ ਅੰਗੂਰਾਲ 'ਤੇ CM ਮਾਨ ਨੇ ਲਈ ਚੁਟਕੀ, ਕਿਹਾ-ਲਾਲਚੀਆਂ ਦੀ ਜਗ੍ਹਾ ‘ਭਗਤ’ ਨੂੰ ਦੇ ਦਿੰਦਾ ਹੈ ਪਰਮਾਤਮਾ

ਚੰਡੀਗੜ੍ਹ/ਜਲੰਧਰ (ਅੰਕੁਰ)- ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਜਲੰਧਰ ਪੁੱਜੇ ਅਤੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਦੋ ਦਿਨ ਉੱਥੋਂ ਹੀ ਕੰਮ ਕਰਨਗੇ। ਮਾਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਦੀ ਸਹੂਲਤ ਲਈ ਜਲੰਧਰ ’ਚ ਦਫ਼ਤਰ ਖੋਲ੍ਹਿਆ ਅਤੇ ਚੋਣਾਂ ਤੋਂ ਬਾਅਦ ਵੀ ਦਫ਼ਤਰ ਰੱਖਣ ਦਾ ਵਾਅਦਾ ਕੀਤਾ। ਇਸ ਲਈ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਉਹ ਹਫ਼ਤੇ ’ਚ ਦੋ ਦਿਨ ਜਲੰਧਰ ਰਹਿਣਗੇ, ਜਿੱਥੇ ਉਹ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਗੇ। ਪਹਿਲੇ ਦਿਨ ਉਨ੍ਹਾਂ ਨੇ ਜਲੰਧਰ 'ਚ 'ਆਪ' ਵਾਲੰਟੀਅਰਾਂ ਅਤੇ ਵਰਕਰਾਂ ਨਾਲ ਲੰਚ ਕੀਤਾ ਅਤੇ ਉਨ੍ਹਾਂ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ 'ਚ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ 'ਆਪ' ਦੇ ਮਿਹਨਤੀ ਵਾਲੰਟੀਅਰਾਂ ਦੀ ਹੈ, ਜਿਨ੍ਹਾਂ ਨੇ ਜਲੰਧਰ ਪੱਛਮੀ ਦੇ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੇ ਲੋਕ ਭਲਾਈ ਕੰਮਾਂ ਤੋਂ ਜਾਣੂ ਕਰਵਾਇਆ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਬਿਜਲੀ ਸਬੰਧੀ ਸ਼ਾਰਟੇਜ ਨੂੰ ਲੈ ਕੇ ਪਾਵਰਕਾਮ ਲੈਣ ਜਾ ਰਿਹੈ ਵੱਡਾ ਫ਼ੈਸਲਾ, ਭਰਤੀ ਦੀ ਤਿਆਰੀ

PunjabKesari

ਉਨ੍ਹਾਂ ਕਿਹਾ ਕਿ 'ਆਪ' ਸਰਵੇਖਣਾਂ 'ਚ ਨਹੀਂ ਆਉਂਦੀ। ਕਿਸੇ ਨੇ ਭਵਿੱਖਬਾਣੀ ਨਹੀਂ ਕੀਤੀ ਕਿ ਮੋਹਿੰਦਰ ਭਗਤ ਨੂੰ 60 ਹਜ਼ਾਰ ਦੇ ਕਰੀਬ ਵੋਟਾਂ ਮਿਲਣਗੀਆਂ ਅਤੇ ਅਸੀਂ ਇਹ ਸੀਟ 37 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤਾਂਗੇ ਪਰ ਲੋਕ ਮਿਹਨਤ ਦੀ ਕਦਰ ਕਰਦੇ ਹਨ ਅਤੇ ਲੋਕ ਪੱਖੀ ਨੀਤੀਆਂ ਦੀ ਕਦਰ ਕਰਦੇ ਹਨ। ਉਨ੍ਹਾਂ ਸ਼ੀਤਲ ਅੰਗੂਰਾਲ 'ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਧੀਰਜ ਰੱਖਣਾ ਬਹੁਤ ਜ਼ਰੂਰੀ ਹੈ। ਜੋ ਲੋਕ ਲਾਲਚੀ ਹੋ ਜਾਂਦੇ ਹਨ, ਪਰਮਾਤਮਾ ਉਨ੍ਹਾਂ ਦੀ ਸਹਾਇਤਾ ਨਹੀਂ ਕਰਦਾ, ਉਨ੍ਹਾਂ ਦੀ ਥਾਂ ਕਿਸੇ 'ਭਗਤ' ਨੂੰ ਦੇ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਉਹ ਹਫ਼ਤੇ ’ਚ ਦੋ ਦਿਨ ਜਲੰਧਰ ਰਹਿਣਗੇ ਤਾਂ ਜੋ ਦੋਆਬੇ ਅਤੇ ਮਾਝੇ ਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ’ਚ ਹਰ ਵੱਡੀ ਜਾਂ ਛੋਟੀ ਚੋਣ ਲੜੇਗੀ। ਉਨ੍ਹਾਂ ਵਾਲੰਟੀਅਰਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਅਤੇ ਲੋਕਲ ਬਾਡੀਜ਼ ਦੀਆਂ ਚੋਣਾਂ ਲਈ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ। ਐਕਸ ਅਕਾਊਂਟ ਰਾਹੀਂ ਉਨ੍ਹਾਂ ਨੇ ਇਕ ਵਾਰ ਫਿਰ ਜਲੰਧਰ ਪੱਛਮੀ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ- ਕਰੋੜਾਂ ਦੀ ਹਵਾਲਾ ਰਾਸ਼ੀ ਫੜਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਦੋਆਬਾ ਦੇ 7 ਫਾਰੈਕਸ ਕਾਰੋਬਾਰੀਆਂ ਦੇ ਨਾਂ ਆਏ ਸਾਹਮਣੇ

ਅੰਦਰੂਨੀ ਝਗੜੇ ਖ਼ਤਮ ਕਰ ਦਿੰਦੇ ਨੇ ਸਿਆਸੀ ਪਾਰਟੀਆਂ
ਮੁੱਖ ਮੰਤਰੀ ਨੇ 'ਆਪ' ਵਾਲੰਟੀਅਰਾਂ ਨੂੰ ਇਕਜੁੱਟ ਰਹਿਣ ਅਤੇ 'ਰੰਗਲਾ ਪੰਜਾਬ' ਲਈ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਇਰਾਦੇ ਇਮਾਨਦਾਰ ਨਾ ਹੋਣ ਤਾਂ ਅੰਦਰੂਨੀ ਝਗੜੇ ਸਿਆਸੀ ਪਾਰਟੀਆਂ ਖ਼ਤਮ ਕਰ ਦਿੰਦੇ ਹਨ, ਸ਼੍ਰੋਮਣੀ ਅਕਾਲੀ ਦਲ ਇਸ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਾਡੇ ਮੁਕਾਬਲੇ ਸੌ ਸਾਲ ਪੁਰਾਣੀਆਂ ਪਾਰਟੀਆਂ ਨਾਲ ਹਨ ਪਰ ਸਾਡੇ ਕੋਲ ਸਭ ਤੋਂ ਉੱਨਤ ਤੇ ਸਿਖਲਾਈ ਪ੍ਰਾਪਤ ਵਲੰਟੀਅਰ ਹਨ, ਜੋ ਆਮ ਲੋਕਾਂ ਲਈ ਕੰਮ ਕਰਨਾ ਜਾਣਦੇ ਹਨ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, ਪੰਜਾਬ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖ਼ੁਦਕੁਸ਼ੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News