ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਸਖ਼ਤ, ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮ
Thursday, Apr 10, 2025 - 11:57 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਸ ਸਰਵਿਸ (ਪੀ. ਪੀ. ਐੱਸ.) ਦੇ ਨਵੇਂ ਪਦਉੱਨਤ ਹੋਏ ਅਧਿਕਾਰੀਆਂ ਨੂੰ ਸੂਬੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਮਿਟਾਉਣ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਤਕਨੀਕੀ ਕਾਡਰ ਦੇ 17 ਨਵੇਂ ਪਦਉੱਨਤ ਹੋਏ ਡੀ. ਐੱਸ. ਪੀਜ਼ ਦਾ ਸਵਾਗਤ ਕਰਦਿਆਂ ਬੀਤੇ ਦਿਨ ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਹੈ ਅਤੇ ਪੁਲਸ ਇਸ ’ਚ ਅਹਿਮ ਰੋਲ ਅਦਾ ਕਰ ਰਹੀ ਹੈ। ਪੰਜਾਬ ਨੂੰ ਨਸ਼ਾਮੁਕਤ ਬਣਾਉਣ ’ਚ ਪੁਲਸ ਅਧਿਕਾਰੀਆਂ ਦੀ ਬਹੁਤ ਵੱਡੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਪੁਲਸ ਨੂੰ ਬੁਨਿਆਦੀ ਢਾਂਚੇ ਦੀਆਂ ਸਭ ਤੋਂ ਵਧੀਆ ਸਹੂਲਤਾਂ ਨਾਲ ਲੈਸ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਪੈ ਗਿਆ ਭੜਥੂ, ਪੁਲਸ ਪਾਰਟੀ 'ਤੇ ਹੋਇਆ ਹਮਲਾ
ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਦੁਸ਼ਮਣ ਤਾਕਤਾਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੇ ਮਨਸੂਬੇ ਘੜ ਰਹੀਆਂ ਹਨ ਅਤੇ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਇਹ ਜ਼ਰੂਰੀ ਹੈ ਕਿ ਪੁਲਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ’ਚ ਮੌਜੂਦਾ ਸਮੇਂ ਅਨੁਸਾਰ ਅਪਡੇਟ ਕੀਤਾ ਜਾਵੇ। ਇਸ ਲਈ ਸੂਬਾ ਸਰਕਾਰ ਪੁਲਸ ਨੂੰ ਆਧੁਨਿਕ ਬਣਾ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਅਤੇ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਸਮਰਪਿਤ ਹੋ ਕੇ ਕੰਮ ਕਰਨ ਲਈ ਵੀ ਆਖਿਆ।
ਇਹ ਵੀ ਪੜ੍ਹੋ: ਪੰਜਾਬ ਵਿਜੀਲੈਂਸ ਬਿਊਰੋ ਨੇ ASI ਨੂੰ ਕੀਤਾ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, ਇਹ ਜ਼ਿਲ੍ਹੇ ਰਹਿਣ ਸਾਵਧਾਨ, ਕਿਸਾਨਾਂ ਲਈ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e