ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੰਡੀ ਖੇਤਰ ’ਚ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਦੇ ਹੁਕਮ

06/29/2023 10:49:55 AM

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ)– ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕੰਡੀ ਖੇਤਰ ਵਿਚ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਬਣਦੇ ਕਦਮ ਚੁੱਕਣ ਦੀਆਂ ਹਦਾਇਤਾਂ ਦਿੱਤੀਆਂ ਹਨ। ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ. ਆਈ. ਡੀ. ਬੀ.) ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਡੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਡੀ ਖੇਤਰਾਂ ਦੇ ਆਸ-ਪਾਸ ਦੇ ਖੇਤਰਾਂ ਦੇ ਵਿਕਾਸ ਲਈ ਅਣਥੱਕ ਯਤਨ ਕਰ ਰਹੀ ਹੈ।

ਦੁਨੀਆ ਭਰ ਦੇ ਸੈਲਾਨੀਆਂ ਨੂੰ ਇਨ੍ਹਾਂ ਖੇਤਰਾਂ ਪ੍ਰਤੀ ਆਕਰਸ਼ਿਤ ਕਰਨ ਲਈ ਵਿਸ਼ੇਸ਼ ਸੈਰਗਾਹ ਦੇ ਤੌਰ ’ਤੇ ਵਿਕਸਿਤ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਵਿਕਾਸ ਪੱਖੋਂ ਇਹ ਖੇਤਰ ਹੁਣ ਤਕ ਨਜ਼ਰਅੰਦਾਜ਼ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਤ੍ਰਿਤ ਯੋਜਨਾ ਤਿਆਰ ਕਰਨ ਲਈ ਕਿਹਾ, ਜਿਸ ਨਾਲ ਸੂਬੇ ਵਿਚ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਤ ਕੀਤਾ ਜਾ ਸਕੇ। ਇਹ ਇਲਾਕਾ ਕੁਦਰਤੀ ਸਰੋਤਾਂ ਨਾਲ ਲਬਰੇਜ਼ ਹੈ, ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ।

ਇਹ ਵੀ ਪੜ੍ਹੋ-ਜਲੰਧਰ ਦੇ ਬਸਤੀ ਗੁਜ਼ਾਂ 'ਚ ਹੋਏ ਕਰਿਆਨਾ ਸਟੋਰ ਮਾਲਕ ਦਾ ਮਰਡਰ ਕੇਸ ਟਰੇਸ, ਕਾਤਲ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਾਟਰ ਸਪੋਰਟਸ ਨੂੰ ਉਤਸ਼ਾਹਤ ਕਰਨ ਲਈ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ, ਜਿਸ ਨੂੰ ਇਥੇ ਵੀ ਲਾਗੂ ਕੀਤਾ ਜਾ ਸਕਦਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਵਿਚ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ’ਤੇ ਉਭਾਰਨ ਵਿਚ ਸਹਾਇਕ ਹੋ ਸਕਦਾ ਹੈ।

ਇਹ ਵੀ ਪੜ੍ਹੋ- ਵੈਸ਼ਨੋ ਦੇਵੀ ਤੋਂ ਘਰ ਪਰਤ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ, ਮਿਲੀ ਰੂਹ ਕੰਬਾਊ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

shivani attri

This news is Content Editor shivani attri