ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
Sunday, Feb 02, 2025 - 12:18 PM (IST)
 
            
            ਨਵੀਂ ਦਿੱਲੀ/ਜਲੰਧਰ (ਅੰਕੁਰ, ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਮੁੱਖ ਮੰਤਰੀ ਨੇ ਗੁਰੂ ਚਰਨਾਂ ਵਿਚ ਸੀਸ ਝੁਕਾਉਂਦਿਆਂ ਆਪਸੀ ਭਾਈਚਾਰੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।

ਇਸ ਮੌਕੇ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ। ਮਾਨ ਨੇ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਪੰਜਾਬ ਨੂੰ ਸ਼ਾਂਤ ਰੱਖਣ ਅਤੇ ਇਸ ਨੂੰ ਤਰੱਕੀ ਦੇ ਰਾਹ ’ਤੇ ਲਿਜਾਣ ’ਚ ਯੋਗਦਾਨ ਪਾਉਣਾ ਪਵੇਗਾ। ਸਾਰੇ ਪੰਜਾਬੀਆਂ ਨੂੰ ਪੰਜਾਬ ਵਿਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।


ਇਹ ਵੀ ਪੜ੍ਹੋ :  ਜਲੰਧਰ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਰੀ ਹੋ ਗਏ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            